ਰੇਲ ਰੋਕੋ ਅੰਦੋਲਨ: ਪੰਜਾਬ ‘ਚ ਰੇਲ ਪਟੜੀਆਂ ‘ਤੇ ਬੈਠੇ ਕਿਸਾਨ, ਲੋਕ ਪਰੇਸ਼ਾਨ

by jaskamal

ਪੱਤਰ ਪ੍ਰੇਰਕ : ਅੱਜ ਕਿਸਾਨਾਂ ਵੱਲੋਂ ਰੇਲ ਮਾਰਗ ਜਾਮ ਕੀਤਾ ਜਾ ਰਿਹਾ ਹੈ। ਇਸ ਦਾ ਅਸਰ ਰੇਲਵੇ ਸਟੇਸ਼ਨਾਂ 'ਤੇ ਵੀ ਦਿਖਾਈ ਦੇਣ ਲੱਗਾ ਹੈ ਅਤੇ ਵੱਡੀ ਗਿਣਤੀ 'ਚ ਕਿਸਾਨ ਰੇਲਵੇ ਸਟੇਸ਼ਨਾਂ 'ਤੇ ਇਕੱਠੇ ਹੋ ਗਏ ਹਨ।

ਜਾਣਕਾਰੀ ਅਨੁਸਾਰ ਜਲੰਧਰ ਛਾਉਣੀ, ਲੁਧਿਆਣਾ, ਅੰਮ੍ਰਿਤਸਰ, ਫਿਲੌਰ, ਹੁਸ਼ਿਆਰਪੁਰ, ਟਾਂਡਾ ਆਦਿ ਵਿੱਚ ਕਿਸਾਨ ਰੇਲ ਪਟੜੀਆਂ ’ਤੇ ਬੈਠ ਗਏ ਹਨ। ਇਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਅੰਦੋਲਨ ਦੇ ਨਤੀਜੇ ਵਜੋਂ ਕਈ ਟਰੇਨਾਂ ਪ੍ਰਭਾਵਿਤ ਹੋ ਰਹੀਆਂ ਹਨ ਅਤੇ ਯਾਤਰੀ ਪ੍ਰੇਸ਼ਾਨ ਹੋ ਰਹੇ ਹਨ।

ਤੁਹਾਨੂੰ ਦੱਸ ਦੇਈਏ ਕਿ ਕਿਸਾਨਾਂ ਵੱਲੋਂ ਅੱਜ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਕਿਸਾਨਾਂ ਵੱਲੋਂ ਰੇਲਾਂ ਰੋਕ ਕੇ ਸ਼ਾਂਤਮਈ ਢੰਗ ਨਾਲ ਧਰਨਾ ਦਿੱਤਾ ਦੇਣ ਦਾ ਐਲਾਨ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਤੋਂ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਡਟੇ ਹੋਏ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨਣ ਲਈ ਤਿਆਰ ਨਹੀਂ ਹੈ, ਜਿਸ ਕਾਰਨ ਕਿਸਾਨਾਂ ਨੇ ਅੱਜ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਹੈ।