by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਰਤ ਦੇ ਮੱਧ ਪੂਰਬੀ 'ਚ ਕੁੜੀਆਂ ਨੂੰ ਗੈਰ -ਕਾਨੂੰਨੀ ਢੰਗ ਨਾਲ ਵਿਦੇਸ਼ ਲਿਜਾਣ ਦੀਆਂ ਘਟਨਾਵਾਂ ਕਾਫੀ ਸਾਹਮਣੇ ਆ ਰਿਹਾ ਹੈ। ਜਿਸ ਤੋਂ ਬਾਅਦ ਹੁਣ ਪੁਲਿਸ ਨੇ ਇਸ ਖ਼ਿਲਾਫ਼ ਸਖ਼ਤ ਐਕਸ਼ਨ ਲਿਆ ਹੈ । ਪੰਜਾਬ ਬਿਊਰੋ ਆਫ ਇਨਵੈਸਟੀਗੇਸ਼ਨ ਦੇ ਡਾਇਰੈਕਟਰ ਯਾਦਵ ਨੇ ਪੱਤਰ ਜਾਰੀ ਕਰਦੇ ਕਿਹਾ ਕਿ ਪੰਜਾਬ ਵਿਚ ਮਹਿਲਾਵਾਂ ਨੂੰ ਗੈਰ ਕਾਨੂੰਨੀ ਢੰਗ ਨਾਲ ਵਿਦੇਸ਼ ਲਿਜਾਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੁਲਿਸ ਵਲੋਂ ਹੁਣ ਤੁਰੰਤ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ । ADPG ਯਾਦਵ ਨੇ ਕਿਹਾ ਕਿ ਫਿਰੋਜ਼ਪੁਰ ਦੇ ਪੁਲਿਸ ਥਾਣੇ 'ਚ ਮਈ ਮਹੀਨੇ 'ਚ 20 ਤੋਂ ਵੱਧ ਅਜਿਹੇ ਮਾਮਲੇ ਦਰਜ਼ ਹੋ ਚੁੱਕੇ ਹਨ। ਜਿਸ 'ਚ ਕੁਝ ਏਜੰਟਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ । ਉਨ੍ਹਾਂ ਨੇ ਕਿਹਾ ਕਿ ਅਜਿਹੇ ਮਾਮਲੇ ਦੀ ਗੰਭੀਰਤਾ ਨਾਲ ਕਾਰਵਾਈ ਕਰਦੇ ਹੋਏ ਫੀਲਡ ਵਿੱਚ ਤਾਇਨਾਤ ਸਾਰੇ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਉਹ ਸ਼ਿਕਾਇਤ ਮਿਲਦੇ ਹੀ ਮਾਮਲਾ ਦਰਜ਼ ਕਰਨ ਤਾਂ ਜੋ ਕੋਈ ਵੀ ਵਿਅਕਤੀ ਵਿਦੇਸ਼ ਨਾ ਭੱਜ ਸਕੇ ।