by jaskamal
ਨਿਊਜ਼ ਡੈਸਕ ਰਿੰਪੀ ਸ਼ਰਮਾ : ਪੰਜਾਬ 'ਚ ਚੀਨੀ ਡੋਰ ਨਾਲ ਰੋਜ਼ਾਨਾ ਕਿਸੇ ਨਾ ਕਿਸੇ ਬੱਚੇ ਦੀ ਮੌਤ ਹੋ ਰਹੀ ਹੈ। ਦੱਸ ਦਈਏ ਕਿ ਬੀਤੀ ਦਿਨੀ ਵੀ ਚੀਨੀ ਡੋਰ ਨਾਲ ਇਕ ਘਟਨਾ ਵਾਪਰੀ ਸੀ । ਜਿਸ ਤੋਂ ਬਾਅਦ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਨੋਟਿਸ ਲੈਂਦੇ ਡਿਪਟੀ ਕਮਿਸ਼ਨਰਾਂ ਨੂੰ ਚੀਨੀ ਡੋਰ ਵੇਚਣ 'ਤੇ ਇਸ ਦੀ ਵਰਤੋਂ ਕਰਨ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ । ਵਾਤਾਵਰਣ ਮੰਤਰੀ ਮੀਤ ਹੇਅਰ ਨੇ ਕਿਹਾ ਪਿਛਲੇ ਦਿਨੀਂ ਰੋਪੜ ਵਿਖੇ 13 ਸਾਲ ਦੇ ਬੱਚੇ ਗੁਲਸ਼ਨ ਦੀ ਚੀਨੀ ਡੋਰ ਕਾਰਨ ਮੌਤ ਹੋ ਗਈ। ਜਦਕਿ ਇਹ ਬੱਚਾ ਸਾਈਕਲ 'ਤੇ ਜਾ ਰਿਹਾ ਸੀ। ਉਸ ਦਾ ਕੋਈ ਕਸੂਰ ਵੀ ਨਹੀਂ ਸੀ। ਇਸ ਮਾਮਲੇ ਤੋਂ ਬਾਅਦ ਮੁੱਖ ਮੰਤਰੀ ਨੇ ਇਸ ਦੁਖਦਾਇਕ ਘਟਨਾ ਦਾ ਨੋਟਿਸ ਲਿਆ ਤੇ ਅਜਿਹੇ ਲੋਕਾਂ ਖਿਲਾਫ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।