by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਦੇ ਡੀਸੀ ਹਰਪ੍ਰੀਤ ਸਿੰਘ ਸੂਦਨ ਨੇ ਹੁਕਮ ਜਾਰੀ ਕਰਕੇ ਕਿਹਾ ਹੈ ਕਿ ਅੰਮ੍ਰਿਤਸਰ ਦੇ ਸਰਹੱਦੀ ਇਲਾਕੇ 'ਚ ਸੁਰੱਖਿਆ ਏਜੰਸੀਆਂ ਦੇ ਦਫਤਰਾਂ ਦੇ ਕੋਲ ਡਰੋਨ ਉਡਾਉਣ ਉੱਤੇ ਸਖਤ ਪਾਬੰਦੀ ਲਗਾਈ ਗਈ ਹੈ।
ਡੀਸੀ ਦਾ ਕਹਿਣਾ ਹੈ ਕਿ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਫੈਸਲਾ ਲਿਆ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅੰਤਰਰਾਸ਼ਟਰੀ ਬਾਰਡਰ ਦੇ ਆਸ-ਪਾਸ 25 ਕਿਲੋਮੀਟਰ ਦੇ ਏਰੀਆ ਵਿੱਚ ਡਰੋਨ ਉਡਾਉਣ ਉੱਤੇ ਪਾਬੰਦੀ ਲਗਾਈ ਗਈ ਸੀ। ਡਰੋਨ ਦੇ ਦੁਆਰਾ ਨਸ਼ਾ ਅਤੇ ਹਥਿਆਰਾਂ ਦੀ ਸਪਲਾਈ ਕੀਤੇ ਜਾਣ ਨੂੰ ਲੈ ਕੇ ਹੀ ਸਖਤ ਫੈਸਲਾ ਕੀਤਾ ਗਿਆ ਹੈ। ਡੀਸੀ ਵੱਲੋਂ 10 ਅਗਸਤ ਤੱਕ ਪਾਬੰਦੀ ਲਗਾਈ ਹੈ।