ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਾਲ 2023 ਦੇ ਸ਼ੁਰੂ ਤੇ 31 ਦਸੰਬਰ ਦੀ ਰਾਤ ਨੂੰ ਸ਼ਹਿਰ 'ਚ ਸਖ਼ਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ। ਪੁਲਿਸ ਉੱਚ ਅਧਿਕਾਰੀ ਨੇ ਦੱਸਿਆ ਕਿ ਨਵੇਂ ਸਾਲ ਦੇ ਆਗਮਨ ਨੂੰ ਦੇਖਦੇ ਸਾਰੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ । ਇਸ ਮੀਟਿੰਗ ਦੌਰਾਨ ਉਨ੍ਹਾਂ ਨੂੰ ਸ਼ਹਿਰ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਦੇ ਨਿਰਦੇਸ਼ ਜਾਰੀ ਕੀਤੇ ਹਨ ਤਾਂ ਜੋ ਸ਼ਰਾਰਤੀ ਅਨਸਰਾਂ ਵਲੋਂ ਮਾਹੌਲ ਨੂੰ ਖ਼ਰਾਬ ਨਾ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ 31 ਦਸੰਬਰ ਦੀ ਰਾਤ ਨੂੰ ਸ਼ਹਿਰ 'ਚ 900 ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਹੁੱਲੜਬਾਜ਼ੀ ਕਰਨ ਵਾਲਿਆਂ ਦੀ ਨਕੇਲ ਕੱਸਣ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ। 31 ਦਸੰਬਰ ਦੀ ਰਾਤ ਨੂੰ ਸ਼ਹਿਰ 'ਚ ਕਈ ਥਾਵਾਂ 'ਤੇ ਨਾਕਾਬੰਦੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ PPR ਮਾਰਕੀਟ ਤੇ ਨਿਊ ਜਵਾਹਰ ਨਗਰ ਮਾਰਕੀਟ ਨੂੰ ਪੂਰੀ ਤਰਾਂ ਸੀਲ ਕੀਤਾ ਜਾਵੇਗਾ । ਪੁਲਿਸ ਕਮਿਸ਼ਨਰ ਨੇ ਕਿਹਾ ਕਿ ਉਹ ਖੁਦ ਵੀ ਫੀਲਡ 'ਚ ਨਿਕਲ ਕੇ ਸਾਰੀ ਥਾਵਾਂ 'ਤੇ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ । ਉਨ੍ਹਾਂ ਨੇ ਕਿਹਾ ਜੇਕਰ ਕੋਈ ਵੀ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ।