by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ 10ਵੀਂ ਦਾ ਪੇਪਰ ਠੀਕ ਨਾ ਹੋਣ ਕਾਰਨ 1 ਵਿਦਿਆਰਥੀ ਨੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਅਭਿਸ਼ੇਕ ਕੁਮਾਰ ਦੇ ਰੂਪ 'ਚ ਹੋਈ ਹੈ ।ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਲਾਸ਼ ਕਬਜ਼ੇ 'ਚ ਲੈ ਕੇ ਹਸਪਤਾਲ ਭੇਜ ਦਿੱਤੀ ਹੈ । ਪੁਲਿਸ ਅਧਿਕਾਰੀ ਨਿਰਮਲ ਸਿੰਘ ਨੇ ਕਿਹਾ ਅਭਿਸ਼ੇਲ 10ਵੀਂ ਵਿੱਚ ਪੜ੍ਹਦਾ ਹੈ। ਉਹ ਆਪਣੇ ਭਰਾਵਾਂ ਦੇ ਨਾਲ ਰਹਿੰਦਾ ਸੀ ,ਜਦਕਿ ਇਸ ਦੇ ਮਾਪੇ ਪਿੰਡ ਵਿੱਚ ਹੀ ਰਹਿੰਦੇ ਹਨ। ਜਦੋ ਉਸ ਦਾ ਪੇਪਰ ਖ਼ਤਮ ਹੋਇਆ ਸੀ ਤੇ ਉਹ ਉਸ ਸਮੇ ਕਾਫੀ ਪ੍ਰੇਸ਼ਾਨ ਚੱਲ ਰਿਹਾ ਸੀ। ਪਤਾ ਲੱਗਾ ਹੈ ਕਿ ਉਸ ਦੇ ਪੇਪਰ ਠੀਕ ਨਹੀ ਹੋਏ ਸਨ,ਇਸ ਪ੍ਰੇਸ਼ਾਨੀ ਦੇ ਚਲਦੇ ਅੱਜ ਉਸ ਦੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ, ਜਦੋ ਉਸ ਨੇ ਖ਼ੁਦਕੁਸ਼ੀ ਕੀਤੀ ਉਹ ਘਰ ਵਿੱਚ ਇੱਕਲਾ ਸੀ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।