ਨਿਊਜ਼ ਡੈਸਕ (ਜਸਕਮਲ) : ਬਿਹਾਰ ਵਿਖੇ ਰੇਲਵੇ ਬੋਰਡ ਦੀ ਐੱਨਟੀਪੀਸੀ ਪ੍ਰੀਖਿਆ ’ਚ ਹੋ ਰਹੀ ਧਾਂਧਲੀ ਦੇ ਵਿਰੋਧ ’ਚ ਬੁੱਧਵਾਰ ਨੂੰ ਵਿਦਿਆਰਥੀ ਭਾਰੀ ਰੋਸ। ਤੀਜੇ ਦਿਨ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵਿਦਿਆਰਤੀਆਂ ਨੇ ਗਯਾ ’ਚ ਟਰੇਨ ਨੂੰ ਅੱਗ ਲਗਾ ਦਿੱਤੀ। ਇਸ ਘਟਨਾ ’ਤੇ ਜ਼ਿਲ੍ਹਾ ਗਯਾ ਦੇ ਐੱਸਐੱਸਪੀ ਆਦਿੱਤਿਆ ਕੁਮਾਰ ਨੇ ਕਿਹਾ ਕਿ ਵਿਦਿਆਰਥੀ ਕਿਸੇ ਦੇ ਬਹਿਕਾਵੇ ’ਚ ਨਾ ਆਉਣ ਤੇ ਸਰਕਾਰੀ ਸੰਪਤੀ ਨੂੰ ਨੁਕਸਾਨ ਨਾ ਪਹੁੰਚਾਉਣ।
ਰੇਲਵੇ ਨੇ ਇਕ ਕਮੇਟੀ ਦਾ ਗਠਨ ਕੀਤਾ ਹੈ ਜੋ ਇਸ ਘਟਨਾਕ੍ਰਮ ਦੀ ਜਾਂਚ ਕਰੇਗੀ। ਕੁਝ ਵਿਦਿਆਰਥੀਆਂ ਦੀ ਪਛਾਣ ਹੋਈ ਹੈ, ਜਿਨ੍ਹਾਂ ’ਤੇ ਕਾਰਵਾਈ ਕੀਤੀ ਜਾਵੇਗੀ। ਐੱਸਐੱਸਪੀ ਆਦਿੱਤਿਆ ਕੁਮਾਰ ਨੇ ਦਾਅਵਾ ਕਰਦੇ ਹੋਏ ਕਿਹਾ ਕਿ ਹਾਲਾਤ ਹੁਣ ਕਾਬੂ ’ਚ ਹਨ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੇ ਟ੍ਰੇਨ ਨੂੰ ਅੱਗ ਲਗਾ ਦਿੱਤੀ ਹੈ। ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਕੁਝ ਵਿਦਿਆਰਥੀਆਂ ਦੀ ਪਛਾਣ ਕਰ ਲਈ ਗਈ ਹੈ। ਉਥੇ ਹੀ ਵਿਦਿਆਰਥੀਆਂ ਦੇ ਵਧਦੇ ਪ੍ਰਦਰਸ਼ਨ ਨੂੰ ਵੇਖਦੇ ਹੋਏ ਹੁਣ ਰੇਲਵੇ ਬੋਰਡ ਨੇ ਅੱਜ ਦੁਪਹਿਰ 3:30 ਵਜੇ ਪ੍ਰੈੱਸ ਕਾਨਫਰੰਸ ਕਰਨ ਦਾ ਫੈਸਲਾ ਲਿਆ ਹੈ।