ਸਫ਼ਲ ਰਹੀ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਬਾਈਪਾਸ ਸਰਜਰੀ

by vikramsehajpal

ਦਿੱਲੀ,(ਦੇਵ ਇੰਦਰਜੀਤ) :ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਛਾਤੀ ’ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਜਾਂਚ ’ਚ ਇਹ ਪਤਾ ਲੱਗਾ ਕਿ ਉਨ੍ਹਾਂ ਦੀ ਬਾਈਪਾਸ ਸਰਜਰੀ ਹੋਵੇਗੀ।ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਦਿੱਲੀ ਦੇ ਏਮਜ਼ ਹਸਪਤਾਲ ’ਚ ਸਫ਼ਲ ਬਾਈਪਾਸ ਸਰਜਰੀ ਕੀਤੀ ਗਈ।

ਇਸ ਦੀ ਜਾਣਕਾਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਟਵਿੱਟਰ ਦੇ ਮਾਧਿਅਮ ਨਾਲ ਦਿੱਤੀ ਹੈ। ਮੈਂ ਸਫ਼ਲ ਆਪ੍ਰੇਸ਼ਨ ਦੇ ਲਈ ਡਾਕਟਰਾਂ ਦੀ ਟੀਮ ਨੂੰ ਵਧਾਈ ਦਿੰਦਾ ਹਾਂ। ਰਾਸ਼ਟਰਪਤੀ ਦੀ ਸਿਹਤ ਬਾਰੇ ਹਾਲਚਾਲ ਜਾਣਨ ਲਈ ਅਸੀਂ ਏਮਜ ਦੇ ਡਾਇਰੈਕਟਰ ਨਾਲ ਵੀ ਗੱਲ ਗੱਲ ਕੀਤੀ ਹੈ। ਇਸ ਦੌਰੀਨ ਰੱਖਿਆ ਮੰਤਰੀ ਨੇ ਕਿਹਾ ਕਿ ਮੈਂ ਸਲਾਮਤੀ ਤੇ ਜਲਦ ਤੰਦਰੁਸਤ ਹੋਣ ਦੀ ਪ੍ਰਾਰਥਨਾ ਕਰਦਾ ਹਾਂ।