by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ ): ਸਾਦਿਕ ਦੇ ਪਿੰਡ ਜੰਦਵਾਲਾ ਤੋਂ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਦੁੱਖੀ ਹੋ ਵਿਅਕਤੀ ਨੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਮ੍ਰਿਤਕ ਦੀ ਪਛਾਣ ਮਨਿੰਦਰ ਸਿੰਘ ਦੇ ਰੂਪ 'ਚ ਹੋਈ ਹੈ। ਮ੍ਰਿਤਕ ਦੇ ਭਰਾ ਸਤਵੀਰ ਸਿੰਘ ਨੇ ਕਿਹਾ ਉਸ ਦੇ ਭਰਾ ਦਾ ਵਿਆਹ ਮਨਦੀਪ ਕੌਰ ਨਾਲ ਹੋਇਆ ਸੀ ।ਮਨਦੀਪ ਕੌਰ ਦੇ ਪਿੰਡ ਵਿੱਚ ਨੌਜਵਾਨ ਗੁਰਪ੍ਰੀਤ ਸਿੰਘ ਨਾਲ ਨਾਜਾਇਜ਼ ਸਬੰਧ ਸਨ ।ਜਿਸ ਕਾਰਨ ਮਨਿੰਦਰ ਸਿੰਘ ਦੁੱਖੀ ਰਹਿੰਦਾ ਸੀ ਤੇ ਆਪਣੀ ਪਤਨੀ ਨੂੰ ਰੋਕਦਾ ਸੀ ਪਰ ਮਨਦੀਪ ਕੌਰ ਉਸ ਦੀ ਗੱਲ ਨਹੀ ਸੁਣਦੀ ਸੀ । ਜਿਸ ਤੋਂ ਤੰਗ ਹੋ ਕੇ ਅੱਜ ਮਨਿੰਦਰ ਸਿੰਘ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ ।ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।ਪੁਲਿਸ ਵਲੋਂ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ ।