
ਜਲੰਧਰ (ਨੇਹਾ): ਮਸ਼ਹੂਰ ਸੂਫੀ ਗਾਇਕ ਹੰਸ ਰਾਜ ਹੰਸ ਦੀ ਪਤਨੀ ਰੇਸ਼ਮਾ ਦਾ ਬੀਤੇ ਦਿਨੀਂ ਜਲੰਧਰ ਦੇ ਇਕ ਹਸਪਤਾਲ 'ਚ ਦਿਹਾਂਤ ਹੋ ਗਿਆ, ਜਿਸ ਨਾਲ ਪੂਰੇ ਪਰਿਵਾਰ 'ਤੇ ਦੁੱਖ ਦਾ ਪਹਾੜ ਆ ਗਿਆ ਹੈ। ਦੱਸ ਦੇਈਏ ਕਿ ਹੰਸ ਰਾਜ ਹੰਸ ਦੀ ਪਤਨੀ ਰੇਸ਼ਮਾ (ਉਮਰ 60 ਸਾਲ) ਲੰਬੇ ਸਮੇਂ ਤੋਂ ਬਿਮਾਰ ਸੀ ਅਤੇ ਟੈਗੋਰ ਹਸਪਤਾਲ ਵਿੱਚ ਜ਼ੇਰੇ ਇਲਾਜ ਸੀ। ਦਿਲ ਦੀ ਬਿਮਾਰੀ ਕਾਰਨ ਉਨ੍ਹਾਂ ਨੂੰ ਸਟੰਟ ਵੀ ਕਰਵਾਉਣਾ ਪਿਆ।
ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਸਫੀਪੁਰ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾ ਰਿਹਾ ਹੈ। ਪਰਿਵਾਰ ਲਈ ਇਸ ਦੁੱਖ ਦੀ ਘੜੀ ਵਿੱਚ ਸਿਆਸਤਦਾਨ ਅਤੇ ਗਾਇਕ ਉਨ੍ਹਾਂ ਦੇ ਘਰ ਪੁੱਜੇ। ਇਸ ਦੌਰਾਨ ਸਾਬਕਾ ਭਾਰਤੀ ਕ੍ਰਿਕਟਰ ਸ਼ਿਖਰ ਧਵਨ, ਕੈਂਟ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ, ਗਾਇਕ ਮਾਸਟਰ ਸਲੀਮ ਅਤੇ ਕਈ ਮਸ਼ਹੂਰ ਲੋਕ ਵੀ ਉਨ੍ਹਾਂ ਦੇ ਘਰ ਪਹੁੰਚੇ ਅਤੇ ਹੰਸ ਰਾਜ ਹੰਸ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।