by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ 11 ਨਵੇਂ ਜੱਜਾਂ ਵਿੱਚ ਸਿੱਖ ਨਾ ਹੋਣ ਨੂੰ ਲੈ ਕੇ ਸੁਬੀਰ ਸਿੰਘ ਬਾਦਲ ਨੇ ਵੱਡਾ ਬਿਆਨ ਦਿੱਤਾ ਹੈ। ਇਸ ਮੁਦੇ ਨੂੰ ਲੈ ਕੇ ਸਿਆਸਤ ਵੀ ਗਰਮਾਈ ਹੋਈ ਨਜ਼ਰ ਆ ਰਹੀ ਹੈ। ਸੁਖਬੀਰ ਸਿੰਘ ਦਾ ਕਹਿਣਾ ਹੈ ਕਿ 11 ਜੱਜਾਂ ਸੀ ਸੂਚੀ ਵਿੱਚ ਸਿੱਖ ਕਿਉ ਨਹੀ ਹੈ। ਜਿਸ ਦੇ ਖਿਲਾਫ ਰੋਹ ਦੀ ਆਵਾਜ਼ ਬੁਲੰਦ ਹੋਣ ਲੱਗ ਪਈ ਹੈ। ਇਨ੍ਹਾਂ ਨਿਯੁਕਤੀਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਕਈ ਸਵਾਲ ਖੜੇ ਕੀਤੇ ਹਨ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦੇਸ਼ ਸੀ ਆਜ਼ਾਦੀ ਵਿੱਚ ਸਿੱਖ ਕੌਮ ਦੀ ਕੁਰਬਾਨੀ ਦਾ 80 ਤੋਂ ਵੱਧ ਫੀਸਦੀ ਰਿਹਾ ਹੈ। ਜਦੋ ਕਿ ਜਾਰੀ ਨੋਟੀਫਿਕੇਸ਼ਨ ਅਨੁਸਾਰ ਹਾਈ ਕੋਰਟ ਵਿੱਚ ਇਕ ਵੀ ਸਿੱਖ ਜੱਜ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਕੇਦਰ ਸਰਕਾਰ ਇਸ ਮਾਮਲੇ ਨੂੰ ਲੈ ਕੇ ਕਦਮ ਚੁੱਕਣ ਤੇ ਸਿੱਖਾਂ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਵੀ ਨੁਮਾਇੰਦਗੀ ਦਿੱਤੀ ਜਾਵੇ।