by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਹੈ ਕਿ ਅਕਾਲੀ-ਬਸਪਾ ਗੱਠਜੋੜ ਸਰਕਾਰ ਬਣਾਵੇਗਾ। ਸੁਖਬੀਰ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਨੂੰ 80 ਤੋਂ ਵੱਧ ਸੀਟਾਂ ਮਿਲਣਗੀਆਂ। ਆਮ ਆਦਮੀ ਪਾਰਟੀ ਨੂੰ ਇਸ ਵਾਰ 10 ਸੀਟਾਂ ਵੀ ਨਹੀਂ ਮਿਲਣੀਆਂ। ਕਾਂਗਰਸ ਦਾ ਸਫਾਇਆ ਹੋ ਗਿਆ ਹੈ ਤੇ ਭਾਜਪਾ ਨੂੰ ਇਸ ਵਾਰ ਇਕ ਸੀਟ ਵੀ ਨਹੀਂ ਮਿਲੇਗੀ।
ਉਨ੍ਹਾਂ ਕਿਹਾ ਕਿ 2012 ਤੋਂ 2017 ਤੱਕ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਵੇਲੇ ਲੋਕਾਂ ਲਈ ਸ਼ਗਨ ਸਕੀਮ, ਆਟਾ ਦਾਲ ਯੋਜਨਾ, ਸੇਵਾ ਕੇਂਦਰ, ਪੈਨਸ਼ਨ ਸਕੀਮ, ਆਰਓ ਪਲਾਂਟ ਆਦਿ ਵਰਗੀਆਂ ਲੋਕ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਸਨ, ਜਿਨ੍ਹਾਂ ਨੂੰ ਕਾਂਗਰਸ ਸਰਕਾਰ ਨੇ ਬੰਦ ਕਰ ਦਿੱਤਾ। ਉਨ੍ਹਾਂ ਦੀ ਸਰਕਾਰ ਬਣਦੇ ਹੀ ਇਹ ਸਕੀਮਾਂ ਦੁਬਾਰਾ ਸ਼ੁਰੂ ਕਰ ਦਿੱਤੀਆਂ ਜਾਣਗੀਆਂ।