by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪ-ਆਰਤੀ ਨੂੰ ਲੈ ਕੇ ਤਿੱਖੇ ਹਮਲੇ ਕੀਤੇ ਹਨ। ਉਨ੍ਹਾਂ ਨੇ ਆਪ ਸਰਕਾਰ ਨੂੰ ਵੱਡਾ ਮਾਫੀਆ ਕਿਹਾ ਹੈ। ਉਨ੍ਹਾਂ ਨੇ ਕਿਹਾ ਕਿ ਐਕਸਾਈਜ਼ ਪਾਲਿਸੀ ਪਹਿਲਾ ਦਿੱਲੀ ਵਿੱਚ ਸੀ ਹੁਣ ਇਸ ਨੂੰ ਪੰਜਾਬ ਵਿੱਚ ਲਿਆਂਦਾ ਗਿਆ ਹੈ। ਉਨ੍ਹਾਂ ਨੇ ਆਪ ਸਰਕਾਰ 'ਤੇ ਦੋਸ਼ ਲਗਾਏ ਕਿ ਉਨ੍ਹਾਂ ਨੇ 500 ਕਰੋੜ ਦੀ ਲੁੱਟ ਕੀਤੀ ਹੈ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੀ ਐਕਸਾਈਜ਼ ਪਾਲਿਸੀ ਦੀ ਪੁੱਛਗਿੱਛ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ CBI ਵਲੋਂ ਕੀਤੀ ਜਾਨੀ ਚਾਹੀਦੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਪਹਿਲਾ ਆਪ ਸਰਕਾਰ ਨਰ ਦਿੱਲੀ ਵਿੱਚ ਘਪਲਾ ਕੀਤਾ ਸੀ ਹੁਣ ਪੰਜਾਬ ਵਿੱਚ ਕੀਤਾ ਜਾ ਰਿਹਾ ਹੈ । ਉਨ੍ਹਾਂ ਨੇ ਕਿਹਾ ਕਿ ਮਨੀਸ਼ ਸਿਸੋਦੀਆ ਵਰਗੇ ਹੀ ਇਹ ਘਪਲੇ ਕਰਦੇ ਹਨ ਤੇ ਪੈਸੇ ਇਕੱਠੇ ਕਰਦੇ ਹਨ।