by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਭਗਵੰਤ ਮਾਨ ਸਰਕਾਰ 'ਤੇ ਤਿੱਖੇ ਨਿਸ਼ਾਨੇ ਵਿੰਨ੍ਹੇ ਗਏ ਹਨ। ਪੰਜਾਬ ਤੇ ਦਿੱਲੀ ਸਰਕਾਰ ਵਿਚਾਲੇ ਹੋਏ ਸਮਝੌਤੇ ਦੀ ਨਿਖ਼ੇਧੀ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਨੇ ਮੁੱਖ ਮੰਤਰੀ ਦੀ ਕੁਰਸੀ ਬਚਾਉਣ ਲਈ ਸਾਰਾ ਪੰਜਾਬ ਅਰਵਿੰਦ ਕੇਜਰੀਵਾਲ ਦੇ ਪੈਰਾਂ ਹੇਠ ਰੱਖ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਕੇਜਰੀਵਾਲ ਆਪਣੇ ਹਿਸਾਬ ਨਾਲ ਕੰਟਰੋਲ ਕਰ ਰਿਹਾ ਹੈ ਪਰ ਇਸ ਬਾਰੇ ਕੋਈ ਪੁੱਛ-ਗਿੱਛ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਜਿਹੜਾ ਸਮਝੌਤਾ ਹੋਇਆ ਹੈ, ਉਸ ਤੋਂ ਬਾਅਦ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਨਹੀਂ, ਸਗੋਂ ਕੇਜਰੀਵਾਲ ਬਣ ਗਿਆ ਹੈ।
ਉਨ੍ਹਾਂ ਕਿਹਾ ਕਿ ਦਿੱਲੀ ਦਾ ਮੁੱਖ ਮੰਤਰੀ ਜਦੋਂ ਚਾਹੇ ਕਿਸੇ ਵੀ ਮਹਿਕਮੇ ਦੀ ਕੋਈ ਵੀ ਅਫ਼ਸਰ ਨੂੰ ਕਿਸੇ ਵੀ ਤਰ੍ਹਾਂ ਦਾ ਹੁਕਮ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਹੁਣ ਦਿੱਲੀ ਦੀ ਨੀਤੀਆਂ ਚੱਲਣਗੀਆਂ।