by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਾਂਗਰਸ ਦੇ ਸੀਨਅਰ ਆਗੂ ਸੁਖਪਾਲ ਸਿੰਘ ਖਹਿਰਾ ਨੇ ਮਾਈਨਿੰਗ ਮਾਮਲੇ ’ਤੇ ਭਗਵੰਤ ਮਾਨ ਸਰਕਾਰ ’ਤੇ ਵੱਡਾ ਹਮਲਾ ਬੋਲਿਆ ਹੈ। ਖਹਿਰਾ ਨੇ ਕਿਹਾ ਕਿ ਮਾਨ ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਮਾਈਨਿੰਗ ਦੇ 20 ਹਜ਼ਾਰ ਕਰੋੜ ਰੁਪਏ ਕਿੱਥੇ ਹਨ। ਖਹਿਰਾ ਨੇ ਦੋਸ਼ ਲਗਾਇਆ ਕਿ ਗੈਰ ਕਾਨੂੰਨੀ ਮਾਈਨਿੰਗ ਅਜੇ ਵੀ ਲਗਾਤਾਰ ਚੱਲ ਰਹੀ ਹੈ।
ਇਸ ਤੋਂ ਇਲਾਵਾ ਦਸ ਸਾਲ ਪੰਜਾਬ ’ਤੇ ਰਾਜ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ’ਤੇ ਵੀ ਮਾਈਨਿੰਗ ਦੇ ਦੋਸ਼ ਲੱਗਦੇ ਰਹੇ ਹਨ। ਖਹਿਰਾ ਨੇ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਚਿੱਠੀ ਲਿਖ ਕੇ ਗੈਰ ਕਾਨੂੰਨੀ ਮਾਈਨਿੰਗ ਦੇ ਮਸਲੇ ’ਤੇ ਵ੍ਹਾਈਟ ਪੇਪਰ ਲੈ ਕੇ ਆਉਣ ਦੀ ਵੀ ਮੰਗ ਕੀਤੀ ਹੈ। ਖਹਿਰਾ ਨੇ ਕਿਹਾ ਕਿ ਸਰਕਾਰ ਨੂੰ ਇਸ ਮਾਮਲੇ ’ਤੇ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਕਰਨਾ ਚਾਹੀਦਾ ਹੈ।