by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਗਵੰਤ ਮਾਨ ਸਰਕਾਰ ਵੱਲੋਂ ਬਿਜਲੀ ਦਰਾਂ ਬਾਰੇ ਲਏ ਗਏ ਫ਼ੈਸਲੇ ਸਬੰਧੀ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸਵਾਲ ਚੁੱਕੇ ਹਨ। ਸੁਖਪਾਲ ਖਹਿਰਾ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਅਸੀਂ ਉਮੀਦ ਕੀਤੀ ਸੀ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਗਰੀਬ ਤਬਕੇ ਲਈ ਬਿਜਲੀ ਦੀਆਂ 300 ਯੂਨਿਟਾਂ ਮੁਫ਼ਤ ਕਰਨ ਦੀ ਜਿਹੜੀ ਗਾਰੰਟੀ ਦਿੱਤੀ ਸੀ, ਉਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਹਿਲੀ ਕੈਬਨਿਟ ਮੀਟਿੰਗ ਦੌਰਾਨ ਪੂਰਾ ਕਰਨਗੇ।
ਸੁਖਪਾਲ ਖਹਿਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬੀਆਂ ਨੂੰ ਜੋ ਹੋਰ ਗਾਰੰਟੀਆਂ ਦਿੱਤੀਆਂ ਗਈਆਂ ਹਨ, ਉਨ੍ਹਾਂ ਨੂੰ ਵੀ ਵਾਅਦੇ ਮੁਤਾਬਕ ਲਾਗੂ ਕਰਨਾ ਚਾਹੀਦਾ ਹੈ। ਪੰਜਾਬ ਸਰਕਾਰ ਨੇ 1 ਅਪ੍ਰੈਲ, 2022 ਤੋਂ 2023 ਤੱਕ ਬਿਜਲੀ ਦੀਆਂ ਪੁਰਾਣੀਆਂ ਦਰਾਂ ਲਾਗੂ ਕਰਨ ਦਾ ਬੀਤੇ ਦਿਨ ਫ਼ੈਸਲਾ ਲਿਆ ਹੈ, ਜਦੋਂ ਕਿ 300 ਯੂਨਿਟਾਂ ਮੁਫ਼ਤ ਦੇਣ ਬਾਰੇ ਕੋਈ ਫ਼ੈਸਲਾ ਅਜੇ ਨਹੀਂ ਲਿਆ ਗਿਆ ਹੈ।