ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਮ ਆਦਮੀ ਪਾਰਟੀ 'ਤੇ ਵੱਡੇ ਸ਼ਬਦੀ ਹਮਲੇ ਬੋਲੇ ਹਨ। ਉਨ੍ਹਾਂ ਕਿਹਾ ਕਿ ਜਿਸ ਵਾਅਦੇ ਨਾਲ ਆਮ ਆਦਮੀ ਪਾਰਟੀ ਸੱਤਾ ਵਿਚ ਆਈ, ਹੁਣ ਉਸ ਦੇ ਉਲਟ ਚੱਲ ਰਹੀ ਹੈ। ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਧੱਕੇਸ਼ਾਹੀ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਧਾਲੀਵਾਲ ਪਿੰਡ ਰਾਏਪੁਰ ਅਰਾਈਆਂ ਦੇ ਅਧਿਕਾਰਤ ਪੰਚ ਦੀ ਚੋਣ ਨਾ ਕਰਵਾਏ ਜਾਣ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਕਪੂਰਥਲਾ ਉੱਪਰ ਦਬਾਅ ਬਣਾ ਰਹੇ ਹਨ। ਜਦ ਕਿ ਪੰਚ ਦੀ ਚੋਣ ਕਰਵਾਏ ਜਾਣ ਨੂੰ ਲੈ ਕੇ ਬਕਾਇਦਾ ਤੌਰ 'ਤੇ ਉੱਪਰ ਨੋਟਿਸ ਵੀ ਜਾਰੀ ਕਰ ਦਿੱਤੀ ਹੈ ਕਿ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ।
ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਸਰਕਾਰੀ ਨੋਟੀਫ਼ਿਕੇਸ਼ਨ ਮੁਤਾਬਕ ਹਾਈਕੋਰਟ ਨੇ ਸੂਬਾ ਸਰਕਾਰ ਨੂੰ ਸੂਬੇ ਅੰਦਰ ਸਰਪੰਚਾਂ-ਪੰਚਾਂ ਦੀਆਂ ਖਾਲੀ ਸੀਟਾਂ ਤੁਰੰਤ ਭਰਨ ਲਈ ਨਿਰਦੇਸ਼ ਵੀ ਜਾਰੀ ਕੀਤੇ ਹੋਏ ਹਨ ਪਰ ਪੰਚਾਇਤ ਮੰਤਰੀ ਹਾਈਕੋਰਟ ਦੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰ ਰਹੇ ਹਨ।