ਨਿਊਜ਼ ਡੈਸਕ (ਰਿੰਪੀ ਸ਼ਰਮਾ) : ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਕਾਂਗਰਸ ਵਿਚ ਪੈਦਾ ਹੋਇਆ ਬਗਾਵਤ ਦਾ ਸਿਲਸਿਲਾ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਿਹਾ ਹੈ। ਹੁਣ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਕਾਂਗਰਸ ਹਾਈਕਮਾਨ ’ਤੇ ਭੜਾਸ ਕੱਢੀ ਹੈ। ਜਾਖੜ ਨੇ ਟਵੀਟ ਕਰਦਿਆਂ ਲਿਖਿਆ ਕਿ ‘ਝੁੱਕ ਕੇ ਸਲਾਮ ਕਰਨ ਵਿਚ ਕੀ ਹਰਜ਼ ਹੈ ਪਰ ਸਿਰ ਇੰਨਾ ਨਾ ਝੁਕਾਓ ਕਿ ਦਸਤਾਰ ਹੀ ਡਿੱਗ ਜਾਵੇ। ਨਾਰਾਜ਼ ਲੋਕਾਂ ਨੂੰ ਬਹੁਤ ਜ਼ਿਆਦਾ ਤਵੱਜੋ ਦੇਣ ਨਾਲ ਨਾ ਸਿਰਫ ਰੁਤਬਾ ਕਮਜ਼ੋਰ ਹੁੰਦਾ ਹੈ, ਸਗੋਂ ਉਸ ਨਾਲ ਬਗਾਵਤ ਨੂੰ ਹੋਰ ਬਲ ਮਿਲਦਾ ਹੈ।
ਦੱਸਣਯੋਗ ਹੈ ਕਿ ਪੰਜਾਬ ਸਮੇਤ ਪੰਜਾਬ ਸੂਬਿਆਂ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੂੰ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਪੰਜਾਬ ਵਿਚ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ 70 ਸੀਟਾਂ ਜਿੱਤਣ ਵਾਲੀ ਕਾਂਗਰਸ ਇਸ ਵਾਰ ਮਹਿਜ਼ 18 ਸੀਟਾਂ ’ਤੇ ਹੀ ਸੂੰਗੜ ਕੇ ਰਹਿ ਗਈ। ਸੋਨੀਆ ਗਾਂਧੀ ਨੇ ਇਨ੍ਹਾਂ ਆਗੂਆਂ ਨਾਲ ਮੁਲਾਕਾਤ ਸ਼ੁਰੂ ਕੀਤੀ, ਜਿਸ ਵਿਚ ਪੰਜਾਬ ਤੋਂ ਕਾਂਗਰਸ ਦੇ ਸਾਂਸਦ ਮੈਂਬਰ ਮਨੀਸ਼ ਤਿਵਾੜੀ ਵੀ ਸ਼ਾਮਲ ਹਨ। ਸੋਨੀਆ ਗਾਂਧੀ ਦੀ ਇਹ ਪਹਿਲ ਸੁਨੀਲ ਜਾਖੜ ਨੇ ਸਵਾਲ ਚੁੱਕੇ ਹਨ।