ਚੰਡੀਗੜ੍ਹ (ਵਿਕਰਮ ਸਹਿਜਪਾਲ) : ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਅਤੇ ਮਸ਼ਹੂਰ ਅਦਾਕਾਰ ਸੰਨੀ ਦਿਓਲ ਨੇ ਐਤਵਾਰ ਨੂੰ ਦਿੱਲੀ ਵਿਖੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ। ਸੰਨੀ ਦਿਓਲ ਨਾਲ ਇਸ ਮੁਲਾਕਾਤ ਦੀ ਤਸਵੀਰ ਪ੍ਰਧਾਨ ਮੰਤਰੀ ਮੋਦੀ ਨੇ ਟਵਿੱਟਰ 'ਤੇ ਸਾਂਝੀ ਕੀਤੀ। ਟਵੀਟ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਚੰਗੇ ਭਾਰਤ ਲਈ ਸੰਨੀ ਦਿਓਲ ਦੀ ਨਿਮਰਤਾ ਅਤੇ ਜਨੂੰਨ ਨੇ ਉਨ੍ਹਾਂ ਨੂੰ ਪ੍ਰਭਾਵਿਤ ਕੀਤਾ।
ਮੋਦੀ ਨੇ ਕਿਹਾ ਕਿ ਸੰਨੀ ਨੂੰ ਮਿਲ ਕੇ ਉਨ੍ਹਾਂ ਨੂੰ ਖ਼ੁਸ਼ੀ ਹੋਈ।
ਸੰਨੀ ਦਿਓਲ ਨੇ ਵੀ ਟਵੀਟ ਕਰਦਿਆਂ ਕਿਹਾ," ਪ੍ਰਧਾਨ ਮੰਤਰੀ ਮੋਦੀ ਜੀ ਨੂੰ ਅੱਜ ਮਿਲ ਕੇ ਮੇਰਾ ਆਤਮ ਵਿਸ਼ਵਾਸ ਵੱਧ ਗਿਆ ਹੈ, ਹੁਣ ਚੱਕ ਦਿਆਂਗੇ ਫੱਟੇ।"ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੰਤੀ ਨੂੰ ਮਿਲਣ ਤੋਂ ਬਾਅਦ ਸੰਨੀ ਦਿਓਲ ਅੰਮ੍ਰਿਤਸਰ ਪੁੱਜੇ ਹਨ ਜਿੱਥੇ ਦਰਬਾਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਉਹ ਭਾਜਪਾ ਆਗੂਆਂ ਨਾਲ ਬੈਠਕ ਕਰਨਗੇ। ਦਿਓਲ ਭਲਕੇ ਗੁਰਦਾਸਪੁਰ ਜਾ ਕੇ ਨਾਮਜ਼ਦਗੀ ਦਾਖ਼ਲ ਕਰਨਗੇ ਅਤੇ ਬਾਅਦ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਨਗੇ।