IPL T20 : ਹੈਦਰਾਬਾਦ ਨੇ 5 ਵਿਕਟਾਂ ਨਾਲ ਜਿਤਿਆ ਮੈਚ

by

ਹੈਦਰਾਬਾਦ (ਵਿਕਰਮ ਸਹਿਜਪਾਲ) : ਆਈ. ਪੀ. ਐੱਲ. ਸੀਜ਼ਨ-12 'ਚ ਅੱਜ ਰਾਜੀਵ ਗਾਂਧੀ ਕੌਮਾਂਤਰੀ ਸਟੇਡੀਅਮ 'ਚ ਰਾਜਸਥਾਨ ਰਾਇਲਜ਼ ਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਮੁਕਾਬਲਾ ਖੇਡਿਆ ਗਿਆ। ਇਸ ਦੇ ਨਾਲ ਹੀ ਰਾਜਸਥਾਨ ਨੇ ਹੈਦਰਾਬਾਦ ਵਿਰੁੱਧ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਰਾਜਸਥਾਨ ਰਾਇਲਜ਼ ਨੇ ਹੈਦਰਾਬਾਦ ਨੂੰ 199 ਦੌੜਾਂ ਦਾ ਟੀਚਾ ਦਿੱਤਾ ਸੀ। 


ਜਵਾਬ 'ਚ ਟੀਚੇ ਦਾ ਪਿੱਛਾ ਕਰਨ ਉੱਤਰੀ ਸਨਰਾਈਜ਼ਰਜ਼ ਹੈਦਰਾਬਾਦ ਟੀਮ ਨੇ ਇਹ ਮੈਚ 5 ਵਿਕਟਾਂ ਨਾਲ ਜਿੱਤ ਲਿਆ। ਰਾਜਸਥਾਨ ਟੀਮ ਦੇ ਕਪਤਾਨ ਅਜਿੰਕਯ ਰਹਾਣੇ ਨੇ ਸ਼ਾਨਦਾਰ ਪਾਰੀ ਖੇਡਦਿਆ ਹੋਇਆ 70 ਦੌੜਾਂ ਬਣਾਈਆਂ ਤੇ ਸੰਜੂ ਨੇ ਵੀ ਧਮਾਕੇਦਾਰ ਪਾਰੀ ਖੇਡਦਿਆ ਹੋਇਆ 102  ਦੌੜਾਂ ਦਾ ਯੋਗਦਾਨ ਦਿੱਤਾ।