by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿਮਰਜੀਤ ਸਿੰਘ ਬੈਂਸ ਦੇ ਬਲਾਤਕਾਰ ਮਾਮਲੇ 'ਚ ਸੁਪਰੀਮ ਕੋਰਟ ਨੇ ਸੁਣਵਾਈ ਕਰਦੇ ਬੈਂਸ ਦੀ ਜ਼ਮਾਨਤ ਰੱਦ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ 44 ਸਾਲਾ ਮਹਿਲਾ ਨੇ ਸਿਮਰਜੀਤ ਸਿੰਘ ਬੈਂਸ 'ਤੇ ਬਲਾਤਕਾਰ ਦਾ ਇਲਜ਼ਾਮ ਲਾਇਆ ਸੀ।
ਦੱਸਣਯੋਗ ਹੈ ਕਿ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਬਲਾਤਕਾਰ ਮਾਮਲੇ 'ਚ ਕਈ ਵਾਰ ਅਦਾਲਤ ਵਿਚ ਨਹੀਂ ਪਹੁੰਚੇ। ਅਦਾਲਤ ਦੇ ਨਿਰਦੇਸ਼ਾਂ ‘ਤੇ ਪੁਲਿਸ ਨੇ ਸਾਜਿਸ਼ ਤਹਿਤ ਬਲਾਤਕਾਰ, ਛੇੜਛਾੜ ਅਤੇ ਡਰਾਉਣ ਧਮਕਾਉਣ ਦੇ ਦੋਸ਼ਾਂ ਤਹਿਤ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ 7 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ।