ਅੰਮ੍ਰਿਤਸਰ (ਸਾਹਿਬ) - ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਨੇ ਜੇਲ੍ਹ ਵਿੱਚ ਬੰਦ ਕੱਟੜਪੰਥੀ ਸਿੱਖ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਦੀ ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਵਜੋਂ ਚੋਣ ਵਿਰੁੱਧ ਪਟੀਸ਼ਨ ਖਾਰਜ ਕਰ ਦਿੱਤੀ। ਪਟੀਸ਼ਨਕਰਤਾ ਨੇ ਜਸਟਿਸ ਬੀਆਰ ਗਵਈ ਅਤੇ ਕੇਵੀ ਵਿਸ਼ਵਨਾਥਨ ਦੇ ਬੈਂਚ ਅੱਗੇ ਦਾਅਵਾ ਕੀਤਾ ਕਿ ਸੰਵਿਧਾਨ ਦਾ ਆਰਟੀਕਲ 84 ਸੰਸਦ ਦੀ ਮੈਂਬਰਸ਼ਿਪ ਲਈ ਯੋਗਤਾ ਨਾਲ ਸਬੰਧਤ ਹੈ ਅਤੇ ਕਹਿੰਦਾ ਹੈ ਕਿ ਕੋਈ ਵਿਅਕਤੀ ਉਦੋਂ ਤੱਕ ਸੰਸਦ ਮੈਂਬਰ ਚੁਣੇ ਜਾਣ ਦੇ ਯੋਗ ਨਹੀਂ ਹੋਵੇਗਾ ਜਦ ਤੱਕ ਉਹ ਦੇਸ਼ ਦਾ ਨਾਗਰਿਕ ਨਹੀਂ ਹੁੰਦਾ।
ਪਟੀਸ਼ਨਕਰਤਾ ਜੋ ਵਿਅਕਤੀਗਤ ਤੌਰ ’ਤੇ ਪੇਸ਼ ਹੋਇਆ ਸੀ, ਨੇ ਇਸ ਕੇਸ ਵਿੱਚ ਜਵਾਬਦੇਹ ਨੰਬਰ ਚਾਰ ਅੰਮ੍ਰਿਤਪਾਲ ਸਿੰਘ ਦੇ ਸੰਵਿਧਾਨ ਪ੍ਰਤੀ ਵਫ਼ਾਦਾਰੀ ਦੇ ਪਿਛਲੇ ਸਮੇਂ ’ਚ ਦਿੱਤੇ ਕਥਿਤ ਬਿਆਨ ਦਾ ਹਵਾਲਾ ਦਿੱਤਾ। ਬੈਂਚ ਨੇ ਇਸ ’ਤੇ ਕਿਹਾ, ‘‘’ਤੁਸੀਂ ਚੋਣ ਪਟੀਸ਼ਨ ਦਾਇਰ ਕਰੋ।’’ ਬੈਂਚ ਨੇ ਕਿਹਾ, ‘‘ਇਹ ਸਬੂਤਾਂ ਦਾ ਮਾਮਲਾ ਹੈ। ਇਸ ਲਈ ਪ੍ਰਕਿਰਿਆਵਾਂ ਨਿਰਧਾਰਤ ਹਨ।’’ ਬੈਂਚ ਨੇ ਪਟੀਸ਼ਨ ’ਤੇ ਵਿਚਾਰ ਕਰਨ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਤੁਹਾਡਾ ਧੰਨਵਾਦ ਤੇ ਇਸ ਨੂੰ ਖਾਰਜ ਕਰ ਦਿੱਤਾ।