by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੁਪਰੀਮ ਕੋਰਟ ਨੇ ਰਾਜੀਵ ਗਾਂਧੀ ਕਤਲਕਾਂਡ ਮਾਮਲੇ 'ਚ ਦੋਸ਼ੀ ਏ.ਜੀ. ਪੇਰਾਰਿਵਲਨ ਨੂੰ ਰਿਹਾਅ ਕਰਨ ਦਾ ਆਦੇਸ਼ ਦਿੱਤਾ, ਜੋ ਉਮਰ ਕੈਦ ਦੀ ਸਜ਼ਾ ਦੇ ਅਧੀਨ 30 ਸਾਲ ਤੋਂ ਵੱਧ ਸਮੇਂ ਤੋਂ ਜੇਲ੍ਹ 'ਚ ਬੰਦ ਹੈ। ਜੱਜ ਐੱਲ. ਨਾਗੇਸ਼ਵਰ ਰਾਵ ਦੀ ਪ੍ਰਧਾਨਗੀ ਵਾਲੀ ਇਕ ਬੈਂਚ ਨੇ ਧਾਰਾ 142 ਦੇ ਅਧੀਨ ਆਪਣੇ ਮਨੁੱਖੀ ਅਧਿਕਾਰ ਦਾ ਇਸਤੇਮਾਲ ਕਰਦੇ ਹੋਏ ਪੇਰਾਰਿਵਲਨ ਨੂੰ ਰਿਹਾਅ ਕਰਨ ਦਾ ਆਦੇਸ਼ ਦਿੱਤਾ।
ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਾਤਲ ਏ.ਜੀ. ਪੇਰਾਰਿਵਲਨ ਨੂੰ ਕੋਰਟ ਨੇ ਇਹ ਦੇਖਦੇ ਹੋਏ ਨੂੰ ਜ਼ਮਾਨਤ ਦੇ ਦਿੱਤੀ ਸੀ ਕਿ ਸਜ਼ਾ ਕੱਟਣ 'ਤੇ ਪੈਰੋਲ ਦੌਰਾਨ ਉਸ ਦੇ ਆਚਰਨ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਸ਼ਿਕਾਇਤ ਨਹੀਂ ਮਿਲੀ।ਸੁਪਰੀਮ ਕੋਰਟ 47 ਸਾਲਾ ਪੇਰਾਰਿਵਲਨ ਦੀ ਉਸ ਪਟੀਸ਼ਨ 'ਤੇ ਸੁਣਵਾਈ ਕਰ ਰਹੀ ਸੀ, ਜਿਸ 'ਚ ਉਸ ਨੇ 'ਮਲਟੀ ਡਿਸਿਪਲਿਨਰੀ ਮਾਨਿਟਰਿੰਗ ਏਜੰਸੀ' ਦੀ ਜਾਂਚ ਪੂਰੀ ਹੋਣ ਤੱਕ ਉਮਰ ਕੈਦ ਦੀ ਸਜ਼ਾ ਮੁਅੱਤਲ ਕਰਨ ਦੀ ਅਪੀਲ ਕੀਤੀ ਸੀ।