by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੁਪਰੀਮ ਕੋਰਟ ਨੇ ਵੱਡਾ ਬਿਆਨ ਦਿੰਦੇ ਕਿਹਾ ਕਿ ਸਾਡੀ ਸੰਸਕ੍ਰਿਤੀ ਹੈ ਕਿ ਕੋਈ ਵਿਅਕਤੀ ਭੁੱਖਾ ਨਹੀਂ ਸੋਣਾ ਚਾਹੀਦਾ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਕਾਨੂੰਨ ਤਹਿਤ ਅਨਾਜ ਹਰ ਇੱਕ ਵਿਅਕਤੀ ਤੱਕ ਪਹੁੰਚਣਾ ਚਾਹੀਦਾ ਹੈ। ਜਸਟਿਸ ਐਮ ਆਰ ਸ਼ਾਹ ਨੇ ਕੇਂਦਰ ਨੂੰ ਆਦੇਸ਼ ਦਿੱਤਾ ਹੈ ਕਿ ਇਹ ਇਸਰਾਮ ਪੋਰਟਲ ਤੇ ਰਜਿਸਟਰਡ ਪ੍ਰਵਾਸੀ ਦੇ ਮਜਦੂਰਾਂ ਦੀ ਗਿਣਤੀ ਦੇ ਨਾਲ ਇੱਕ ਸਾਰਣੀ ਪੇਸ਼ ਕਰੇ । ਹੁਣ ਇਸ ਮਾਮਲੇ ਨੂੰ ਲੈ ਕੇ 8 ਦਸੰਬਰ ਨੂੰ ਸੁਣਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਇਹ ਕੇਂਦਰ ਸਰਕਾਰ ਦੀ ਜਿੰਮੇਵਾਰੀ ਹੈ ਕਿ ਐਨਐਫਐਸਏ ਤਹਿਤ ਅਨਾਜ ਹਰ ਵਿਅਕਤੀ ਤੱਕ ਪਹੁੰਚੇ । ਉਨ੍ਹਾਂ ਨੇ ਕਿਹਾ ਅਸੀਂ ਇਹ ਨਹੀਂ ਬੋਲਦੇ ਕਿ ਕੇਂਦਰ ਸਰਕਾਰ ਕੁਝ ਨਹੀਂ ਕਰ ਰਹੀ ਹੈ । ਕੇਂਦਰ ਸਰਕਾਰ ਨੇ ਕੋਰੋਨਾ ਦੌਰਾਨ ਲੋਕ ਨੂੰ ਅਨਾਜ ਮੁਹਈਆ ਕਰਵਾਇਆ ਹੈ।