ਜਿੱਤ ਤੋਂ ਬਾਅਦ ਅੱਜ ਸੁਸ਼ੀਲ ਰਿੰਕੂ ਨੇ CM ਮਾਨ ਤੇ ਕੇਜਰੀਵਾਲ ਨਾਲ ਕੀਤੀ ਮੁਲਾਕਾਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੱਲ ਜਲੰਧਰ ਜ਼ਿਮਨੀ ਚੋਣ ਦੇ ਨਤੀਜ਼ੇ ਐਲਾਨੇ ਗਏ ਹਨ। ਜਿਸ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਨੇ ਜਿੱਤ ਹਾਸਲ ਕੀਤੀ ਹੈ ,ਜਦਕਿ ਕਾਂਗਰਸ ਦੀ ਉਮੀਦਵਾਰ ਕਰਮਜੀਤ ਕੌਰ ਦੂਜੇ ਨੰਬਰ 'ਤੇ ਸੀ। ਉੱਥੇ ਹੀ ਅੱਜ ਸੁਸ਼ੀਲ ਰਿੰਕੂ ਜਿੱਤ ਤੋਂ ਬਾਅਦ ਪਹਿਲੀ ਵਾਰ ਪੰਜਾਬ ਦੇ ਮੁੱਖ ਮੰਤਰੀ ਮਾਨ ਤੇ ਕੇਜਰੀਵਾਲ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੀ ਰਿਹਾਇਸ਼ ਪਹੁੰਚੇ । ਦੱਸ ਦਈਏ ਕਿ ਜ਼ਿਮਨੀ ਚੋਣ 'ਚ ਜਿੱਤਣ ਤੋਂ ਬਾਅਦ ਸੁਸ਼ੀਲ ਰਿੰਕੂ ਦਾ ਇਹ ਦਿੱਲੀ ਪਹਿਲਾਂ ਦੌਰਾ ਹੈ ।