by jaskamal
ਪੱਤਰ ਪ੍ਰੇਰਕ : ਖਨੌਰੀ ਬਾਰਡਰ ਉਤੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਰੋਸ ਮੁਜ਼ਾਹਰੇ ਦੌਰਾਨ ਬੀਤੇ ਕੱਲ੍ਹ 21 ਸਾਲਾਂ ਇਕ ਕਿਸਾਨ ਨੌਜਵਾਨ ਸ਼ੁਭਕਰਨ ਸਿੰਘ ਦੇ ਗੋਲੀ ਲੱਗਣ ਕਾਰਨ ਉਸ ਦੀ ਮੌਤ ਹੋ ਗਈ ਸੀ। ਇਸ ਘਟਨਾ ਮਗਰੋਂ ਭਾਰਤ ਸਰਕਾਰ ਦੀ ਚੁਫੇਰਿਓਂ ਨਿੰਦਿਆਂ ਕੀਤੀ ਜਾ ਰਹੀ ਹੈ। ਭਾਰਤ ਹੀ ਨਹੀਂ ਵਿਦੇਸ਼ਾਂ ਵਿੱਚ ਵੀ ਇਸ ਕਾਰਵਾਈ ਦੀ ਨਿੰਦਾ ਕੀਤੀ ਜਾ ਰਹੀ ਹੈ।
ਇਸੇ ਤਹਿਤ ਯੂਕੇ ਤੋਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਸੰਸਦ ਵਿੱਚ ਕਿਸਾਨਾਂ ਦੀ ਮੰਗਾਂ ਨੂੰ ਲੈ ਕੇ ਮੁੱਦਾ ਚੁੱਕਿਆ ਤੇ ਬੀਤੇ ਕੱਲ੍ਹ ਹੋਈ ਝੜਪ ਦੌਰਾਨ ਮਾਰੇ ਗਏ ਨੌਜਵਾਨ ਦੀ ਵੀ ਚਰਚਾ ਕੀਤੀ ਹੈ। ਇਸ ਸਬੰਧੀ ਇਕ ਵੀਡੀਓ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉਤੇ ਸ਼ੇਅਰ ਕੀਤੀ ਹੈ।