ਭਾਜਪਾ ‘ਚ ਸ਼ਾਮਲ ਹੋਏ ਤਰਨਜੀਤ ਸੰਧੂ ਨੂੰ ਮਿਲੀ ਧਮਕੀ

by jaskamal

ਪੱਤਰ ਪ੍ਰੇਰਕ : ਅਮਰੀਕਾ ਵਿੱਚ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਭਾਜਪਾ ਤੋਂ ਆਪਣਾ ਸਿਆਸੀ ਸਫ਼ਰ ਸ਼ੁਰੂ ਕਰਨ ਜਾ ਰਹੇ ਹਨ। ਬੀਤੇ ਦਿਨ ਸੰਧੂ ਦਿੱਲੀ ਤੋਂ ਭਾਜਪਾ ਵਿੱਚ ਸ਼ਾਮਲ ਹੋਏ। ਇਸ ਦੌਰਾਨ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਉਨ੍ਹਾਂ ਨੂੰ ਧਮਕੀ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵੀਡੀਓ ਜਾਰੀ ਕਰਕੇ ਤਰਨਜੀਤ ਸਿੰਘ ਸੰਧੂ ਨੂੰ ਧਮਕੀ ਦਿੱਤੀ ਹੈ।

ਅੱਤਵਾਦੀ ਪੰਨੂ ਨੇ ਵੀਡੀਓ 'ਚ ਇਹ ਵੀ ਕਿਹਾ ਕਿ ਸੰਧੂ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ 'ਚ ਸ਼ਾਮਲ ਸੀ। ਉਸ ਨੇ ਦੱਸਿਆ ਕਿ ਉਸ ਦੇ ਸਾਥੀ ਵਰਮਾ ਨੇ ਕੈਨੇਡਾ ਵਿਚ ਸੰਧੂ ਨਾਲ ਮਿਲ ਕੇ ਇਸ ਕਤਲ ਨੂੰ ਅੰਜਾਮ ਦਿੱਤਾ ਸੀ। ਉਨ੍ਹਾਂ ਸੰਧੂ ਨੂੰ ਭਾਰਤ ਸਰਕਾਰ ਦਾ ਦਲਾਲ ਦੱਸਦਿਆਂ ਕਿਹਾ ਕਿ ਨਿੱਝਰ ਦੇ ਕਤਲ ਲਈ ਵੀ ਸੰਧੂ ਹੀ ਜ਼ਿੰਮੇਵਾਰ ਹੈ।

ਪੰਨੂ ਨੇ ਭਾਜਪਾ ਸਰਕਾਰ 'ਤੇ ਚੁਟਕੀ ਲੈਂਦਿਆਂ ਕਿਹਾ ਕਿ ਭਾਜਪਾ ਸਰਕਾਰ ਸੰਧੂ ਨੂੰ ਅੰਮ੍ਰਿਤਸਰ ਤੋਂ ਟਿਕਟ ਦੇਣਾ ਚਾਹੁੰਦੀ ਹੈ। ਇਸੇ ਤਰ੍ਹਾਂ 1984 ਵਿੱਚ ਸਿੱਖਾਂ ਦਾ ਕਤਲੇਆਮ ਕਰਨ ਵਾਲਿਆਂ ਨੂੰ ਲੋਕ ਸਭਾ ਮੈਂਬਰ ਬਣਾਇਆ ਗਿਆ। ਸਿੱਖਸ ਫਾਰ ਜਸਟਿਸ ਨੇ ਐਲਾਨ ਕੀਤਾ ਕਿ ਨਿੱਝਰ ਦੇ ਕਤਲ ਦਾ ਬਦਲਾ ਲਿਆ ਜਾਵੇਗਾ।