by jaskamal
ਨਿਊਜ਼ ਡੈਸਕ : ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁਘ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਚੁਘ ਨੇ ਟਵੀਟ ਕਰ ਕੇ ਕਿਹਾ,''ਕੇਜਰੀਵਾਲ ਜੀ ਨਾ ਪੰਜਾਬ ਕੈਬਨਿਟ 'ਚ ਹਨ, ਨਾ ਕਿਸੇ ਸੰਵਿਧਾਨਕ ਅਹੁਦੇ 'ਤੇ ਹਨ, ਨਾ ਪੰਜਾਬ ਦੇ ਨਾਗਰਿਕ ਹਨ, ਫਿਰ ਵੀ ਪੰਜਾਬ ਦੀਆਂ ਸਰਕਾਰੀ ਫਾਈਲਾਂ ਖੋਲ੍ਹਣਾ ਅਤੇ ਉਨ੍ਹਾਂ 'ਤੇ ਚਰਚਾ ਕਰਨਾ ਅਲੋਕਤੰਤਰੀ ਅਤੇ ਗੈਰ-ਸੰਵਿਧਾਨਕ ਹੈ। ਇਸ ਗੈਰ ਜ਼ਿੰਮੇਵਾਰ ਹਰਕਤ ਲਈ ਉਨ੍ਹਾਂ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ।''