by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਜਪਾ ਦੇ ਕੌਮੀ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨਾਕਾਮੀ ਦਿਖਾਉਦੀ ਹੈ ਕਿ ਮੂਸੇਵਾਲਾ ਕਤਲ ਮਾਮਲੇ ਵਿੱਚ ਦੋਸ਼ੀ ਦੀਪਕ ਟੀਨੂੰ ਦਾ ਭੱਜਣਾ ਪੰਜਾਬ ਦੇ ਲਾਅ ਤੇ ਆਰਡਰ ਦੀ ਤਸਵੀਰ ਦਿਖਾਉਦਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨੀ ਚਾਹੀਦੀ ਹੈ। ਤਰੁਣ ਚੁੱਘ ਨੇ ਕਿਹਾ ਇਹ ਆਪਣੇ ਆਪ ਵਿੱਚ ਵੱਡਾ ਸਵਾਲ ਹੈ ਕਿ ਪੰਜਾਬ ਸਮੇਤ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ । ਉਨ੍ਹਾਂ ਨੇ ਕਿਹਾ ਕਿ ਦਾਲ ਵਿੱਚ ਕੁਝ ਕਾਲਾ ਹੈ ਕਿ ਦੋਸ਼ੀ ਕਿਉ ਭੱਜਿਆ ਤੇ ਕਿਸ ਨੂੰ ਬਚਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਖਾਸ ਤੇ ਗੈਂਗਸਤਾਸਰ ਦੀਪਕ ਪੁਲਿਸ ਦੀ ਹਿਰਾਸਤ 'ਚੋ ਫਰਾਰ ਹੋ ਗਿਆ ਹੈ ।