ਨਿਊਜ਼ ਡੈਸਕ : ਮੁੱਖ ਮੰਤਰੀ ਭਗਵੰਤ ਮਾਨ ਨੇ ਗੈਂਗਸਟਰਾਂ ਖਿਲਾਫ ਸ਼ਿਕੰਜਾ ਕੱਸਣ ਦਾ ਐਲਾਨ ਕੀਤਾ ਹੈ। ਮਾਨ ਨੇ ਪੰਜਾਬ 'ਚ ਗੈਂਗਸਟਰ ਵਿਰੋਧੀ ਟਾਸਕ ਫੋਰਸ ਬਣਾਉਣ ਦਾ ਫੈਸਲਾ ਕੀਤਾ ਹੈ। ਏਡੀਜੀਪੀ ਰੈਂਕ ਦਾ ਅਧਿਕਾਰੀ ਟਾਸਕ ਫੋਰਸ ਦੀ ਅਗਵਾਈ ਕਰੇਗਾ। ਦੱਸ ਦੇਈਏ ਕਿ ਅੱਜ CM ਭਗਵੰਤ ਮਾਨ ਨੇ ਸੂਬੇ ਦੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਪੰਜਾਬ 'ਚ ਵਿਗੜਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਚਰਚਾ ਕੀਤੀ ਗਈ ਹੈ। ਮੀਟਿੰਗ ਵਿੱਚ ਸਾਰੇ ਜ਼ਿਲ੍ਹਿਆਂ ਦੇ ਐਸਐਸਪੀ ਤੇ ਪੁਲਿਸ ਕਮਿਸ਼ਨਰ ਨੂੰ ਬੁਲਾਇਆ ਗਿਆ ਸੀ।
CM ਮਾਨ ਦੀ ਪੁਲਿਸ ਅਧਿਕਾਰੀਆਂ ਨਾਲ ਇਹ ਪਹਿਲੀ ਮੀਟਿੰਗ ਸੀ। ਹਾਲ ਹੀ ਵਿੱਚ ਉਨ੍ਹਾਂ ਨੇ ਕਈ ਜ਼ਿਲ੍ਹਿਆਂ ਦੇ ਐਸਐਸਪੀ ਬਦਲੇ ਦਿੱਤੇ ਸਨ। ਕਾਂਗਰਸ ਨੇ ਪੰਜਾਬ 'ਚ ਕਾਨੂੰਨ ਵਿਵਸਥਾ ਨੂੰ ਲੈ ਕੇ ਮੁੱਦਾ ਬਣਾ ਰੱਖਿਆ ਹੈ। ਦੱਸਣਯੋਗ ਹੈ ਕਿ ਮੁੱਖ ਮੰਤਰੀ ਮਾਨ ਨੇ ਹੁਣ ਤੱਕ ਕਈ ਐਲਾਨ ਕੀਤੇ ਹਨ। ਪ੍ਰਾਈਵੇਟ ਸਕੂਲ ਨਵੇਂ ਸੈਸ਼ਨ ਵਿੱਚ ਦਾਖ਼ਲਾ ਫੀਸਾਂ ਨਹੀਂ ਵਧਾਉਣਗੇ। ਕਿਤਾਬਾਂ ਤੇ ਕੱਪੜੇ ਕਿਸੇ ਵਿਸ਼ੇਸ਼ ਦੁਕਾਨ ਤੋਂ ਉਪਲਬਧ ਨਹੀਂ ਹੋਣਗੇ। ਇਸ ਤੋਂ ਇਲਾਵਾ ਪੰਜਾਬ ਵਿੱਚ ਠੇਕੇ ਤੇ ਆਊਟਸੋਰਸਿੰਗ ’ਤੇ ਕੰਮ ਕਰਦੇ 35 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ।