by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਜਪਾ ਪਾਰਟੀ ਦੇ ਆਗੂ ਤੇਜਿੰਦਰਪਾਲ ਸਿੰਘ ਬੱਗਾ ਮਾਮਲੇ ਨੂੰ ਲੈ ਕੇ ਪੰਜਾਬ ਪੁਲਿਸ ਨੇ ਦਿੱਲੀ ਹਾਈ ਕਰੋਟ ਦਾ ਦਰਵਾਜ਼ਾ ਖ਼ੜਕਾਇਆ ਹੈ। ਦਿੱਲੀ ਹਾਈ ਕੋਰਟ ਨੇ ਤੇਜਿੰਦਰਪਾਲ ਸਿੰਘ ਬੱਗਾ ਦੇ ਉਨ੍ਹਾਂ ਦੀ ਰਿਹਾਇਸ਼ ਤੋਂ ਅਗਵਾ ਮਾਮਲੇ ’ਚ FIR ਰੱਦ ਕਰਨ ਦੀ ਪੰਜਾਬ ਪੁਲਿਸ ਦੀ ਪਟੀਸ਼ਨ ’ਤੇ ਦਿੱਲੀ ਪੁਲਿਸ ਨੂੰ ਜਵਾਬ ਤਲਬ ਕੀਤਾ ਹੈ। ਦਿੱਲੀ ਹਾਈ ਕੋਰਟ ਦੀ ਜੱਜ ਅਨੂੰ ਮਲਹੋਤਰਾ ਨੇ ਕਿਹਾ ਕਿ ਪ੍ਰਤੀਵਾਦੀ 4 ਹਫ਼ਤਿਆਂ ਦੇ ਅੰਦਰ ਆਪਣਾ ਜਵਾਬ ਦਾਖ਼ਲ ਕਰਨਗੇ। ਪੰਜਾਬ ਪੁਲਿਸ ਨੇ ਬੱਗਾ ਨੂੰ ਉਨ੍ਹਾਂ ਦੀ ਜਨਕਪੁਰੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ ਪਰ ਦਿੱਲੀ ਪੁਲਿਸ ਉਨ੍ਹਾਂ ਨੂੰ ਹਰਿਆਣਾ ਤੋਂ ਵਾਪਸ ਲੈ ਗਈ।