ਪਾਕਿਤਸਤਾਨੀਆਂ ਦੀ ਘਟੀਆ ਕਰਤੂਤ ਹਿੰਦੂ ਮੰਦਰ ‘ਚ ਕੀਤੀ ਭੰਨਤੋੜ

by mediateam

ਇਸਲਾਮਾਬਾਦ (Nri Media) : ਪਾਕਿਸਤਾਨ ਵਿੱਚ ਘੱਟ ਗਿਣਤੀਆਂ 'ਤੇ ਜ਼ੁਲਮ ਲਗਾਤਾਰ ਵਧਦੇ ਜਾ ਰਹੇ ਹਨ। ਪਿਛਲੇ ਕੁਝ ਮਹੀਨਿਆਂ ਵਿੱਚ ਪਾਕਿਸਤਾਨ ਦੇ ਸਿੰਧ ਸੂਬੇ ਵਿੱਚ ਕਈ ਹਿੰਦੂ ਅਤੇ ਸਿੱਖ ਕੁੜੀਆਂ ਨੂੰ ਅਗਵਾ ਕਰਕੇ ਜ਼ਬਰਦਸਤੀ ਧਰਮ ਪਰਿਵਰਤਨ ਕਰਨ ਦੇ ਮਾਮਲੇ ਸਾਹਮਣੇ ਆਏ ਸਨ। ਉੱਥੇ ਹੀ ਹੁਣ ਸਿੰਧ ਸੂਬੇ ਵਿੱਚ ਹੀ ਇੱਕ ਹਿੰਦੂ ਮੰਦਰ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਇੱਥੇ ਜੇਹਾਦੀਆਂ ਨੇ ਮੰਦਰ ਨੂੰ ਤੋੜਿਆ ਅਤੇ ਮੂਰਤੀਆਂ ਦੀ ਭੰਨਤੋੜ ਅਤੇ ਇਥੇ ਪਵਿੱਤਰ ਗ੍ਰੰਥ ਦੀ ਬੇਅਦਬੀ ਕੀਤੀ ਗਈ।

ਮੰਦਰ 'ਚ ਭੰਨਤੋੜ ਕਰਨ ਪਿੱਛੋਂ ਹਮਲਾਵਰ ਫ਼ਰਾਰ ਹੋ ਗਏ। ਪੁਲਿਸ ਨੇ ਚਾਰ ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।ਜਾਣਕਾਰੀ ਮੁਤਾਬਕ ਛਾਚਰੋ ਸ਼ਹਿਰ ਸਥਿਤ ਮਾਤਾ ਦੇਵਲ ਭਿਟਾਨੀ ਮੰਦਰ ਵਿੱਚ ਲੋਕਾਂ ਨੇ ਭੰਨਤੋੜ ਕੀਤੀ। ਛਾਚਰੋ ਥਾਣਾ ਇੰਚਾਰਜ ਹੁਸੈਨ ਬਕਸ ਰਾਜਰ ਨੇ ਦੱਸਿਆ ਕਿ ਪੁਲਿਸ ਦੋਸ਼ੀਆਂ ਦੀ ਭਾਲ ਕਰ ਰਹੀ ਹੈ। ਮਨੁੱਖੀ ਅਧਿਕਾਰ ਮਾਮਲੇ ਅਤੇ ਵਕੀਲ ਵੀਰਜੀ ਕੋਲ੍ਹੀ ਨੇ ਕਿਹਾ ਕਿ ਸ਼ਰਾਰਤੀ ਤੱਤ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨਾ ਚਾਹੁੰਦੇ ਹਨ।

ਉਨ੍ਹਾਂ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।ਦੱਸ ਦਈਏ ਕਿ ਪਿਛਲੇ ਦਿਨੀਂ ਪਾਕਿਸਤਾਨ ਵਿੱਚ ਸਥਿਤ ਸਿੱਖਾਂ ਦੇ ਪਵਿੱਤਰ ਧਾਰਮਿਕ ਅਸਥਾਨ ਨਨਕਾਣਾ ਸਾਹਿਬ 'ਤੇ ਵੀ ਭੀੜ ਨੇ ਹਮਲਾ ਕੀਤਾ ਸੀ।