ਐਨ .ਆਰ .ਆਈ .ਮੀਡਿਆ :- ਸਿੱਖਾਂ ਦੇ ਦਸਵੇਂ ਗੁਰੂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅੱਜ ਜੋਤੀ ਜੋਤ ਦਿਵਸ ਹੈ ਇਸ ਮੌਕੇ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਿਚ ਸ਼ਰਧਾਲੂਆਂ ਵੱਲੋਂ ਸਵੇਰ ਤੋਂ ਹੀ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰ ਆਪਣੇ ਆਪ ਨੂੰ ਵੱਡਭਾਗਾ ਸਮਝਿਆ ਜਾ ਰਿਹਾ ਹੈ ਉਥੇ ਹੀ ਗੱਲ ਕੀਤੀ ਜਾਵੇ ਸ਼ਰਧਾਲੂਅ ਦੀ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਸਾਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਿਖਾਏ ਹੋਏ ਮਾਰਗ ਤੇ ਚੱਲਣ ਦੀ ਜ਼ਰੂਰਤ ਹੈ ਅਤੇ ਸਿੱਖੀ ਸਰੂਪ ਵਿੱਚ ਵੀ ਆਣ ਦੀ ਜ਼ਰੂਰਤ ਹੈ |
ਉੱਥੇ ਹੀ ਸ਼ਰਧਾਲੂਆਂ ਦੀ ਮੰਨੀ ਜਾਵੇ ਅਤੇ ਉਹ ਸਵੇਰ ਤੋਂ ਹੀ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕ ਆਪਣੇ ਆਪ ਨੂੰ ਸੁਭਾਗਸ਼ਾਲੀ ਸਮਝ ਰਹੇ ਹਨ |
ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਕਾਲ ਬਹੁਤ ਲੰਬਾ ਨਹੀਂ ਸੀ ਪ੍ਰੰਤੂ ਉਹ ਘਟਨਾਵਾਂ ਨਾਲ ਇੰਨਾ ਭਰਪੂਰ ਸੀ ਕਿ ਉਹਨਾਂ ਨੂੰ ਸ਼ਾਇਦ ਹੀ ਕਿਤੇ ਅਰਾਮ ਮਿਲਿਆ ਹੋਵੇੇ। ਨੇਕੀ ਨੂੰ ਬਚਾਉਣਾ ਅਤੇ ਬਦੀ ਨੂੰ ਨਸ਼ਟ ਕਰਨਾ ਉਹਨਾਂ ਦੇ ਜੀਵਨ ਦਾ ਮਨੋਰਥ ਸੀ।ਇਸ ਮਨੋਰਥ ਦੀ ਪੂਰਤੀ ਲਈ ਉਹਨਾਂ ਨੂੰ ਇਸ ਗੱਲ ਦੀ ਲੋੜ ਪਈ ਕਿ ਉਹ ਆਪਣੇ ਪੈਰੋਕਾਰਾਂ ਨੂੰ ਸੈਨਿਕ, ਇਖਲਾਕੀ ਅਤੇ ਜਜ਼ਬਾਤੀ ਤੌਰ ਤੇ ਤਿਆਰ ਕਰਨਾ ਸੀ ।ਇਸ ਕਰਵਾਈ ਕਰ ਕੇ ਗੁਰੂ ਸਾਹਿਬ ਦਾ ਉਹਨਾਂ ਸਭਨਾਂ ਲੋਕਾਂ ਨਾਲ ਟਾਕਰਾ ਹੋਇਆ ਜਿਹੜੇ ਉਹਨਾਂ ਦੇ ਦੇਸ਼ ਭਾਰਤੀ ਦੇ ਕੰਮਾਂ-ਕਾਰਾਂ ਨੂੰ ਪਸੰਦ ਨਹੀਂ ਕਰਦੇ ਸੀ । ਇਸ ਦੇ ਸਿੱਟੇ ਵਜੋਂ ਉਹਨਾਂ ਨੂੰ ਬਹੁਤ ਸਾਰੀਆਂ ਲੜਾਈਆਂ ਨਾਲ ਜੂਝਣਾ ਪਿਆ |
ਗੁਰੂ ਗੋਬਿੰਦ ਸਿੰਘ ਜੀ ਨੇ ‘ਆਦਿ ਗ੍ਰੰਥਵਿੱਚ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਸ਼ਾਮਿਲ ਕੀਤੀ ਅਤੇ ‘ਗੁਰੂ ਗ੍ਰੰਥ ਸਾਹਿਬ
ਨੂੰ ਗੁਰੂ ਦਾ ਦਰਜਾ ਦਿੱਤਾ। ਉਹਨਾਂ ਨੇ ਕਿਹਾ ਧਰਮ, ਅਰਥ, ਦਾਸ, ਸੇਖ ਚਾਰ ਪਦਾਰਥਾਂ ਦੀ ਦਾਤੀ, ਇਹ ਗੁਰਬਾਣੀ ਸਰਵ ਸ਼ਕਤੀਮਾਨ ਹੈ। ਇਸ ਹੁਕਮ ਨੂੰ ਮੰਨ ਕੇ ਸਰਬ ਸਿੱਖਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੱਥਾ ਟੇਕਿਆ ਤੇ ਇਸ ਤਰ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੁੰ ਗੁਰੂ ਦੀ ਪਦੱਵੀ ਥਾਪ ਕੇ 1708ਈ. ਵਿੱਚ ਗੁਰੂ ਜੀ ਨੰਦੇੜ ਦੇ ਸਥਾਨ ਤੇ ਜੋਤੀ ਜੋਤ ਸਮਾਂ ਗਏ |