by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਯਮੁਨਾ ਐਕਸਪ੍ਰੈਸ ਵੇਅ 'ਤੇ ਸੰਘਣੀ ਧੁੰਦ ਕਾਰਨ ਭਿਆਨਕ ਹਾਦਸਾ ਵਾਪਰ ਗਿਆ ਹੈ। ਦੱਸਿਆ ਜਾ ਰਿਹਾ ਕਿ ਯਮੁਨਾ ਐਕਸਪ੍ਰੈਸ ਵੇਅ 'ਤੇ ਗਲਗੋਟੀਆ ਯੂਨੀਵਰਸਿਟੀ ਦੇ ਸਾਹਮਣੇ ਬੱਸ ਨੇ ਪਿੱਛੇ ਤੋਂ ਕੈਂਟਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਦੌਰਾਨ 1 ਵਿਅਕਤੀ ਦੀ ਮੌਤ ਹੋ ਗਈ।ਜਦਕਿ 20 ਤੋਂ ਵੱਧ ਲੋਕ ਜਖ਼ਮੀ ਹੋ ਗਏ ਹਨ। ਜਖ਼ਮੀਆਂ ਨੂੰ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ ।
ਜਾਣਕਾਰੀ ਅਨੁਸਾਰ ਆਗਰਾ ਤੋਂ ਨੋਇਡਾ ਜਾ ਰਹੇ ਯਮੁਨਾ ਐਕਸਪ੍ਰੈਸ ਵੇਅ 'ਤੇ ਇੱਕ ਯਾਤਰੀ ਬੱਸ ਇੱਕ ਕੈਂਟਰ ਨਾਲ ਟਕਰਾ ਗਈ। ਦੱਸਿਆ ਜਾ ਰਿਹਾ ਇਹ ਹਾਦਸਾ ਸੰਘਣੀ ਧੁੰਦ ਕਰਕੇ ਵਾਪਰਿਆ ਹੈ ।ਬੱਸ 'ਚ ਕਰੀਬ 60 ਸਵਾਰੀਆਂ ਸੀ, ਜਿਨ੍ਹਾਂ 'ਚੋ 20 ਤੋਂ ਵੱਧ ਲੋਕ ਜਖ਼ਮੀ ਹੋ ਗਏ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਨੋਇਡਾ ਐਕਸਪ੍ਰੈਸ ਵੇਅ 'ਤੇ ਇੱਕ ਸੜਕ ਹਾਦਸਾ ਵਾਪਰਿਆ ਸੀ, ਇਸ ਹਾਦਸੇ ਦੌਰਾਨ 3 ਲੋਕਾਂ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਪੁਲਿਸ ਵਲੋਂ ਬੱਸ ਡਰਾਈਵਰ ਖਿਲਾਫ ਮਾਮਲਾ ਦਰਜ ਕੀਤਾ ਗਿਆ ।