by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਤੋਂ ਚੜ੍ਹਦੀ ਸਵੇਰ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਜਿੱਥੇ ਇੱਕ ਦਰਦਨਾਕ ਹਾਦਸੇ ਦੌਰਾਨ 3 ਨੌਜਵਾਨਾਂ ਦੀ ਮੌਤ ਹੋ ਗਈ । ਇਹ ਹਾਦਸਾ ਨਵੇਂ ਸਾਲ ਮੌਕੇ ਵਾਪਰਿਆ ਹੈ ।ਦੱਸਿਆ ਜਾ ਰਿਹਾ ਤੇਜ਼ ਰਫ਼ਤਾਰ ਗੱਡੀ ਨੇ ਆਟੋ ਨੂੰ ਟੱਕਰ ਮਾਰੀ ਦਿੱਤੀ ।ਟੱਕਰ ਇੰਨੀ ਭਿਆਨਕ ਸੀ ਕਿ ਆਟੋ ਦੇ ਪਰਖੱਚੇ ਉਡ ਗਏ। ਇਸ ਹਾਦਸੇ 'ਚ ਗੱਡੀ ਸਵਾਰ ਨੌਜਵਾਨ ਗੰਭੀਰ ਜਖ਼ਮੀ ਹੋ ਗਿਆ ।ਜਿਸ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜਦਕਿ ਆਟੋ 'ਚ ਬੈਠੇ 3 ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾ ਦੀ ਹਾਲੇ ਪਛਾਣ ਨਹੀਂ ਹੋਈ ਹੈ। ਫਿਲਹਾਲ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।