by jaskamal
ਪੱਤਰ ਪ੍ਰੇਰਕ : ਪਟਿਆਲਾ ਤੋਂ ਇੱਕ ਦਰਦਨਾਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮਿਲੀ ਹੈ ਕਿ ਪਟਿਆਲਾ ਵਿੱਚ ਬਣੇ ਨਵੇਂ ਬੱਸ ਸਟੈਂਡ ਨੇੜੇ ਪੀ.ਆਰ.ਟੀ.ਸੀ. ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਹਾਦਸੇ ਦੌਰਾਨ ਬੱਸ ਪਲਟ ਗਈ ਅਤੇ ਸਵਾਰੀਆਂ ਵਿੱਚ ਰੌਲਾ ਪੈ ਗਿਆ। ਹਾਦਸਾ ਤੜਕੇ 4 ਵਜੇ ਵਾਪਰਿਆ ਦੱਸਿਆ ਜਾ ਰਿਹਾ ਹੈ।
ਹਾਦਸੇ ਤੋਂ ਬਾਅਦ ਜ਼ਖਮੀ ਯਾਤਰੀਆਂ ਨੂੰ ਵੱਖ-ਵੱਖ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ, ਜਿਸ 'ਚ ਡਰਾਈਵਰ ਅਤੇ ਕੰਡਕਟਰ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਬੱਸ ਸ਼ਿਮਲਾ ਤੋਂ ਬਠਿੰਡਾ ਜਾ ਰਹੀ ਸੀ। ਜਾਣਕਾਰੀ ਮੁਤਾਬਕ ਬੱਸ 'ਚ 20 ਯਾਤਰੀ ਬੈਠੇ ਸਨ।