ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਿਰੋਜ਼ਪੁਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਪਿੰਡ ਸਰਾਂ ਵਿਖੇ ਕਾਰ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ ਹੋਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਜਦਕਿ ਇੱਕ ਵਿਅਕਤੀ ਗੰਭੀਰ ਜਖ਼ਮੀ ਹੋ ਗਿਆ, ਜਿਸ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ । ਪੁਲਿਸ ਨੇ ਇਸ ਮਾਮਲੇ ਸਬੰਧੀ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ ਹੈ ।ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਨਸੀਬ ਸਿੰਘੇ ਨੇ ਕਿਹਾ ਕਿ ਉਸ ਦੇ ਮੁੰਡੇ ਨਛੱਤਰ ਸਿੰਘ ਤੇ ਜੋਬਨਪ੍ਰੀਤ ਸਿੰਘ ਆਪਣੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਦਵਾਈ ਲੈਣ ਲਈ ਜਾ ਰਹੇ ਸੀ। ਜਦੋ ਉਹ ਪੈਟਰੋਲ ਪੰਪ ਕੋਲ ਪਹੁੰਚੇ ਤਾਂ ਇੱਕ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ।ਇਸ ਹਾਦਸੇ ਦੌਰਾਨ ਉਸ ਦਾ ਮੁੰਡੇ ਗੰਭੀਰ ਜਖ਼ਮੀ ਹੋ ਗਏ ,ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਲਿਜਾਇਆ ਗਿਆ। ਉੱਥੇ ਡਾਕਟਰਾਂ ਨੇ ਨਛੱਤਰ ਸਿੰਘ ਨੂੰ ਮ੍ਰਿਤਕ ਐਲਾਨ ਕਰ ਦਿੱਤਾ ,ਜਦਕਿ ਜੋਬਨਪ੍ਰੀਤ ਇਲਾਜ਼ ਅਧੀਨ ਹੈ ।ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।
by jaskamal