by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਮਰੀਕਾ 'ਚ 20 ਵਾਹਨਾਂ ਦੀ ਆਪਸ 'ਚ ਭਿਆਨਕ ਟੱਕਰ ਹੋਣ ਨਾਲ 5 ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ ਕਈ ਲੋਕ ਜਖ਼ਮੀ ਹੋਏ ਹਨ। ਜਿਨ੍ਹਾਂ ਨੂੰ ਹਸਪਤਾਲ 'ਚ ਦਾਖਿਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਇਹ ਹਾਦਸਾ ਹਾਰਡਿਨ ਤੋਂ 5 ਕਿਲੋਮੀਟਰ ਦੂਰ ਹੋਇਆ ਹੈ ਗਵਰਨਰ ਗ੍ਰੇਗ ਗੀਆਫੋਰਟਡ ਨੇ ਕਿਹਾ ਕਿ ਇਹ ਘਟਨਾ ਬਹੁਤ ਦੁੱਖ ਵਾਲੀ ਹੈ। ਜਖ਼ਮੀਆ ਤੇ ਉਨ੍ਹਾਂ ਦੇ ਪਰਿਵਾਰ ਲਈ ਸਾਨੂੰ ਦੁਆ ਕਰਨੀ ਚਾਹੀਦੀ ਹੈ।