ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਮਰੀਕਾ 'ਚ ਪੈ ਰਹੀ ਕੜਾਕੇ ਦੀ ਠੰਡ ਕਾਰਨ ਹੁਣ ਤੱਕ 60 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਾਣਕਾਰੀ ਅਨੁਸਾਰ ਕੁਝ ਦਿਨਾਂ ਤੋਂ ਪੈ ਰਹੀ ਠੰਡ ਨੇ ਤਾਪਮਾਨ ਦਾ ਰਿਕਾਰਡ ਤੋੜ ਦਿੱਤਾ ਹੈ। ਬਰਫੀਲੇ ਤੂਫ਼ਾਨ ਕਾਰਨ 15 ਲੱਖ ਤੋਂ ਵੱਧ ਲੋਕਾਂ ਦੇ ਘਰਾਂ ਦੀ ਬਿਜਲੀ ਠੱਪ ਹੋ ਗਈ ਤੇ ਉਡਾਣਾਂ ਨੂੰ ਵੀ ਰੱਦ ਕੀਤਾ ਗਿਆ ਹੈ। ਹੁਣ ਅਮਰੀਕਾ ਦੇ ਪੈਂਸਿਲਵੇਨੀਆਂ ਸੂਬੇ 'ਚ ਇੱਕ ਸੜਕ ਹਾਦਸੇ ਦੌਰਾਨ ਭਾਰਤੀ ਮੂਲ ਦੇ 26 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ।
ਮ੍ਰਿਤਕ ਦੀ ਪਛਾਣ ਨਿਊਯਾਰਕ ਦੇ ਕੁਈਨਜ਼ ਦੇ ਰਹਿਣ ਵਾਲੇ ਮਨਪ੍ਰੀਤ ਸਿੰਘ ਦੇ ਰੂਪ 'ਚ ਹੋਈ ਹੈ। ਇਹ ਹਾਦਸਾ ਉਸ ਸਮੇ ਵਾਪਰਿਆ ਜਦੋ ਕਈ ਵਾਹਨ ਆਪਸ 'ਚ ਟਕਰਾ ਗਏ । ਸਰਦੀਆਂ ਦੇ ਬਰਫੀਲੇ ਤੂਫ਼ਾਨ ਨੂੰ 'ਬੰਬ ਚੱਕਰਵਾਤ' ਵੀ ਕਿਹਾ ਜਾਂਦਾ ਹੈ। ਜ਼ਿਕਰਯੋਗ ਹੈ ਕਿ ਕੈਨੇਡਾ 'ਚ ਵੀ ਬਰਫੀਲੇ ਤੂਫ਼ਾਨ ਕਾਰਨ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ । ਜਦਕਿ 2 ਲੱਖ ਲੋਕ ਬਿਨਾਂ ਬਿਜਲੀ ਤੋਂ ਰਹਿ ਰਹੇ ਹਨ ।ਬਰਫੀਲੇ ਤੂਫ਼ਾਨ ਕਾਰਨ ਕਾਰਾਂ 'ਚੋ ਜੰਮੀਆਂ ਲਾਸ਼ਾ ਮਿਲ ਰਹੀਆਂ ਹਨ।