by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤੇਲੰਗਾਨਾ ਤੋਂ ਇਕ ਵੱਡੀ ਖ਼ਬਰ ਆ ਰਹੀ ਹੈ, ਜਿਥੇ ਏ ਈ ਬਾਈਕ ਸ਼ੋਅਰੂਮ ਨੂੰ ਭਿਆਨਕ ਅੱਗ ;ਲੱਗ ਗਈ ਇਸ ਹਾਦਸੇ ਦੌਰਾਨ 8 ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ 6 ਲੋਕ ਜਖ਼ਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਈ- ਬਾਈਕ ਸ਼ੋਅਰੂਮ ਵਿੱਚ ਰਾਤ ਅੱਗ ਲੱਗ ਗਈ ਤੇ ਅੱਗ ਨੇ ਇਮਾਰਤ ਦੀ ਇਕ ਮੰਜਿਲ ਨੂੰ ਆਪਣੀ ਲਪੇਟ 'ਚ ਲੈ ਲਿਆ। ਇਸ ਘਟਨਾ ਦੌਰਾਨ 25 ਤੋਂ ਵੱਧ ਸੈਲਾਨੀ ਲਾਜ ਵਿੱਚ ਰੁਕੇ ਹੋਏ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਗ ਵਿੱਚ 8 ਸੈਲਾਨੀਆਂ ਦੀ ਮੌਤ ਹੋ ਗਈ ਹੈ ਜਦਕਿ ਕੁਝ ਲੋਕਾਂ ਨੇ ਆਪਣੀ ਜਾਨ ਬਚਾਉਣ ਲਈ ਸ਼ੋਅਰੂਮ ਤੋਂ ਹੇਠਾਂ ਛਾਲ ਮਾਰ ਦਿੱਤੀ। ਇਸ ਦੌਰਾਨ 6 ਲੋਕ ਜਖ਼ਮੀ ਹੋ ਗਏ ਹਨ ਜਿਨ੍ਹਾਂ ਨੂੰ ਮੌਕੇ 'ਤੇ ਨਿੱਜੀ ਹਸਪਤਾਲ 'ਚ ਦਾਖਿਲ ਕਰਵਾਇਆ ਗਿਆ। ਫਿਲਹਾਲ ਪੁਲਿਸ ਨੇ ਸੈਲਾਨੀਆਂ ਨੂੰ ਬਾਹਰ ਕੱਢ ਲਿਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਕੀਤਾ ਜਾ ਰਿਹਾ ਹੈ।