by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਿਮਾਚਲ ਪ੍ਰਦੇਸ਼ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਇਕ ਕਾਰ ਦਾ ਭਿਆਨਕ ਸੜਕ ਹਾਦਸਾ ਹੋ ਗਿਆ ਹੈ। ਇਸ ਦੌਰਾਨ ਹੀ 2 ਨੌਜਵਾਨਾਂ ਦੀ ਮੌਤ ਹੋ ਗਈ ਹੈ ਜਦਕਿ ਇਕ ਨੌਜਵਾਨ ਜਖ਼ਮੀ ਹੈ। ਦੱਸਿਆ ਜਾ ਰਿਹਾ ਹੈ ਕਿ ਤਿੰਨੋ ਨੌਜਵਾਨਾਂ ਮਨਾਲੀ ਘੁੰਮਣ ਤੋਂ ਬਾਅਦ ਵਾਪਸ ਆਪਣੇ ਘਰ ਪਰਤ ਰਹੇ ਸੀ। ਇਸ ਦੌਰਾਨ ਹੀ ਅਚਾਨਕ ਇਹ ਹਾਦਸਾ ਵਾਪਰ ਗਿਆ। ਫਿਲਹਾਲ ਜਖ਼ਮੀ ਨੂੰ ਨਿੱਜੀ ਹਸਪਤਾਲ ਵਿੱਚ ਦਾਖ਼ਿਲ ਕਰਵਾਇਆ ਗਿਆ ਹੈ । ਮ੍ਰਿਤਕ ਨੌਜਵਾਨਾਂ ਦੀ ਲਾਸ਼ਾ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਮ੍ਰਿਤਕਾ ਦੀ ਪਛਾਣ ਪ੍ਰਤੀਕ ਅਮਰਜੀਤ ਸਿੰਘ ਦੇ ਰੂਪ ਵਿੱਚ ਹੋਈ ਹੈ ਜੋ ਕਿ ਅੰਮ੍ਰਿਤਸਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਜਦਕਿ ਜਖ਼ਮੀ ਨੌਜਵਾਨ ਦੀ ਪਛਾਣ ਵਿਧੂ ਸ਼ਰਮਾ ਦੇ ਰੂਪ ਵਿੱਚ ਹੋਈ ਹੈ ।ਪੁਲਿਸ ਵਲੋਂ ਮੌਕੇ 'ਤੇ ਜਾਂਚ ਕੀਤੀ ਜਾ ਰਹੀ ਹੈ ।