by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੋਗਾ ਵਿਖੇ ਭਿਆਨਕ ਸੜਕ ਹਾਦਸੇ 'ਚ 18 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ। ਜਾਣਕਾਰੀ ਅਨੁਸਾਰ ਮ੍ਰਿਤਕ ਗੁਰਜੀਤ ਸਿੰਘ ਵਿਆਹ ਤੋਂ ਬਾਅਦ ਆਪਣੇ ਦੋਸਤ ਨੂੰ ਪਿੰਡ ਬੁੱਟਰ ਛੱਡ ਕੇ ਵਾਪਸ ਆ ਰਿਹਾ ਸੀ।
ਆਉਂਦੇ ਸਮੇ ਜੇ. ਸੀ. ਬੀ. ਨਾਲ ਉਸ ਦਾ ਮੋਟਰਸਾਈਕਲ ਟਕਰਾਅ ਗਿਆ। ਗੁਰਜੀਤ ਸਿੰਘ ਦੇ ਸਿਰ ਵਿਚ ਗੰਭੀਰ ਸੱਟ ਲੱਗੀ, ਜਿਸ ਕਾਰਣ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮੌਕੇ ਤੇ ਚਾਲਕ ਸਤਨਾਮ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।