ਹੋਸ਼ਿਆਰਪੂਰ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 2 ਦੀ ਮੌਤ

by nripost

ਟਾਂਡਾ ਉੜਮੁੜ (ਰਾਘਵ): ਟਾਂਡਾ ਹੁਸ਼ਿਆਰਪੁਰ ਰੋਡ 'ਤੇ ਨੈਨੋਵਾਲ ਵੈਦ ਪੈਟਰੋਲ ਪੰਪ ਨੇੜੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਪਤੀ-ਪਤਨੀ ਦੀ ਦਰਦਨਾਕ ਮੌਤ ਹੋ ਗਈ। ਹਾਦਸਾ ਉਸ ਵੇਲੇ ਵਾਪਰਿਆ ਜਦੋਂ ਪੈਟਰੋਲ ਪੰਪ ਵੱਲ ਮੁੜਨ ਲੱਗਿਆ ਮੋਟਰ ਸਾਈਕਲ ਸਵਾਰ ਕਾਰ ਦੀ ਚਪੇਟ ਵਿਚ ਆ ਗਏ। ਵਾਪਰੇ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਮੁਰਾਦਪੁਰ ਨਰੀਆਲ ਵਾਸੀ ਜੋੜਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਸਨ ਅਤੇ ਜ਼ਖ਼ਮਾਂ ਦੀ ਤਾਬ ਨਾ ਝਲਦਿਆਂ ਦੋਹਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਹਰਜਿੰਦਰ ਸਿੰਘ ਉਰਫ਼ ਪ੍ਰਿੰਸ ਅਤੇ ਉਸ ਦੀ ਪਤਨੀ ਰੇਖਾ ਰਾਣੀ ਵਾਸੀ ਪਿੰਡ ਮੁਰਾਦਪੁਰ ਨਰਿਆਲ ਵਜੋਂ ਹੋਈ ਹੈ।