
ਜਲੰਧਰ (ਰਾਘਵ) : ਬੀਤੀ ਰਾਤ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਅੱਡਾ ਕਿਸ਼ਨਗੜ੍ਹ ਚੌਕ 'ਤੇ ਭਿਆਨਕ ਹਾਦਸਾ ਵਾਪਰ ਗਿਆ, ਜਿਸ 'ਚ 2 ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਮੋਹਿਤ ਪੁੱਤਰ ਰਮੇਸ਼ ਗੁਪਤਾ ਵਾਸੀ ਅੰਮ੍ਰਿਤਸਰ ਛਾਉਣੀ ਅਤੇ ਸੰਜੀਵ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਇਸ ਹਾਦਸੇ ਵਿੱਚ ਰਾਹੁਲ ਕੁਮਾਰ ਪੁੱਤਰ ਅਸ਼ੋਕ ਕੁਮਾਰ ਅਤੇ ਹੈਪੀ ਸਿੰਘ ਪੁੱਤਰ ਬਹਾਦਰ ਸਿੰਘ ਦੋਵੇਂ ਵਾਸੀ ਅੰਮ੍ਰਿਤਸਰ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਨੌਜਵਾਨ ਸਵੇਰੇ 1.30 ਵਜੇ ਦੇ ਕਰੀਬ ਸਵਿਫ਼ਟ ਡਿਜ਼ਾਇਰ ਕਾਰ ਵਿੱਚ ਅੰਮ੍ਰਿਤਸਰ ਤੋਂ ਹਿਮਾਚਲ ਪ੍ਰਦੇਸ਼ ਵੱਲ ਕਿਸ਼ਨਗੜ੍ਹ ਚੌਕ ਨੂੰ ਪਾਰ ਕਰ ਰਹੇ ਸਨ, ਜਦੋਂ ਉਨ੍ਹਾਂ ਦੀ ਕਾਰ ਕਿਸੇ ਅਣਪਛਾਤੇ ਵਾਹਨ ਨਾਲ ਟਕਰਾ ਗਈ। ਇਸ ਦੌਰਾਨ 2 ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 2 ਗੰਭੀਰ ਜ਼ਖਮੀ ਹੋ ਗਏ।