ਲੁਧਿਆਣਾ (ਰਾਘਵ) : ਜ਼ਿਲੇ 'ਚ ਇਕ ਵਿਅਕਤੀ ਨਾਲ ਵੱਡੀ ਵਾਰਦਾਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਇਕ ਵਿਅਕਤੀ ਦਾ ਈ-ਰਿਕਸ਼ਾ ਚੋਰੀ ਹੋ ਗਿਆ। ਈ-ਰਿਕਸ਼ਾ ਚੋਰੀ ਕਰਨ ਵਾਲੇ ਅਣਪਛਾਤੇ ਚੋਰਾਂ ਖਿਲਾਫ ਥਾਣਾ ਜੋਧੇਵਾਲ ਦੀ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ। ਉਕਤ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਇੰਚਾਰਜ ਜਸਬੀਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਿਨੋਦ ਕੁਮਾਰ ਪੁੱਤਰ ਬਲਵਿੰਦਰ ਸਿੰਘ ਵਾਸੀ ਮੁਹੱਲਾ ਨਿਊ ਬਸੰਤ ਵਿਹਾਰ ਕਾਕੋਵਾਲ ਰੋਡ ਵੱਲੋਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ 28 ਨਵੰਬਰ ਨੂੰ ਉਸ ਨੇ ਆਪਣਾ ਈ-ਰਿਕਸ਼ਾ ਗੁਰਦੁਆਰਾ ਸਾਹਿਬ ਨੇੜੇ ਸਬਜ਼ੀ ਮੰਡੀ ਦੇ ਕੋਲ ਖੜ੍ਹਾ ਕੀਤਾ ਅਤੇ ਕੰਮ 'ਤੇ ਚਲਾ ਗਿਆ ਜਦੋਂ ਉਹ ਕੁਝ ਸਮੇਂ ਬਾਅਦ ਵਾਪਸ ਆਇਆ ਤਾਂ ਦੇਖਿਆ ਕਿ ਉਸ ਦਾ ਈ-ਰਿਕਸ਼ਾ ਉੱਥੇ ਨਹੀਂ ਸੀ। ਇਸ ਤੋਂ ਬਾਅਦ ਉਸ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਥਾਣਾ ਸਦਰ ਵਿੱਚ ਅਣਪਛਾਤੇ ਚੋਰਾਂ ਖ਼ਿਲਾਫ਼ ਚੋਰੀ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
by nripost