ਜੰਮੂ-ਕਸ਼ਮੀਰ ਦੇ ਸੋਪੋਰ ਜਿਲੇ ‘ਚ ਅੱਤਵਾਦੀ ਹਮਲਾ 2 ਪੁਲਸ ਸਣੇ 4 ਦੀ ਮੌਤ

by vikramsehajpal

ਸੋਪੋਰ(ਦੇਵ ਇੰਦਰਜੀਤ) : ਸੋਪੋਰ ਸ਼ਹਿਰ ਦੇ ਮੁੱਖ ਬਜ਼ਾਰ 'ਚ ਹੋਏ ਇਸ ਹਮਲੇ 'ਚ 4 ਪੁਲਸ ਮੁਲਾਜ਼ਮ ਅਤੇ ਤਿੰਨ ਨਾਗਰਿਕ ਵੀ ਜ਼ਖਮੀ ਹੋ ਗਏ। ਪੁਲਸ ਨੇ ਕਿਹਾ,ਤਲਾਸ਼ ਕਰਨ ਲਈ ਸੁਰੱਖਿਆ ਫ਼ੋਰਸ ਮੌਕੇ 'ਤੇ ਪਹੁੰਚ ਗਏ ਹਨ। ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ।ਜੰਮੂ ਕਸ਼ਮੀਰ ਦੇ ਸੋਪੋਰ ਕਸਬੇ 'ਚ ਸ਼ਨੀਵਾਰ ਨੂੰ ਸੁਰੱਖਿਆ ਫ਼ੋਰਸਾਂ 'ਤੇ ਹੋਏ ਅੱਤਵਾਦੀ ਹਮਲੇ 'ਚ 2 ਪੁਲਸ ਮੁਲਾਜ਼ਮ ਸ਼ਹੀਦ ਹੋ ਗਏ ਅਤੇ 2 ਨਾਗਰਿਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 7 ਹੋਰ ਲੋਕ ਜ਼ਖਮੀ ਹੋ ਗਏ। ਪੁਲਸ ਨੇ ਕਿਹਾ ਕਿ ਸੋਪੋਰ ਕਸਬੇ 'ਚ ਸੁਰੱਖਿਆ ਫ਼ੋਰਸਾਂ 'ਤੇ ਅੱਤਵਾਦੀਆਂ ਵਲੋਂ ਕੀਤੇ ਗਏ ਗ੍ਰਨੇਡ ਹਮਲੇ 'ਚ 2 ਨਾਗਰਿਕ ਅਤੇ 2 ਪੁਲਸ ਮੁਲਾਜ਼ਮ ਜ਼ਖਮੀ ਹੋ ਗਏ। ਬਾਅਦ 'ਚ ਗੰਭੀਰ ਰੂਪ ਨਾਲ ਜ਼ਖਮੀਆਂ ਨੇ ਇਲਾਜ ਦੌਰਾਨ ਹਸਪਤਾਲ 'ਚ ਦਮ ਤੋੜ ਦਿੱਤਾ।