by jaskamal
ਪੱਤਰ ਪ੍ਰੇਰਕ : ਪੰਜਾਬ ਪੁਲਿਸ ਦੀਆਂ ਵੱਖ-ਵੱਖ ਯੂਨਿਟਾਂ ਲਗਾਤਾਰ ਮੁਸਤੈਦ ਹਨ ਅਤੇ ਹੁਣ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਮੋਹਾਲੀ ਨੇ ਵੱਡੀ ਸਾਜ਼ਿਸ਼ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਹੇ ਇੱਕ ਅੱਤਵਾਦੀ ਮਡਿਊਲ ਦਾ ਪਰਦਾਫਾਸ਼ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਪ੍ਰਾਪਤ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ ਅਤੇ 10 ਕਾਰਤੂਸ ਬਰਾਮਦ ਕੀਤੇ ਗਏ ਹਨ।
ਇਸ ਗ੍ਰਿਫ਼ਤਾਰੀ ਅਤੇ ਬਰਾਮਦਗੀ ਸਬੰਧੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ (Punjab DGP Gaurav Yadav) ਨੇ ਸੋਸ਼ਲ ਮੀਡੀਆ ਪਲੇਟਫਾਰਮ X ਰਾਹੀਂ ਜਾਣਕਾਰੀ ਸਾਂਝੀ ਕੀਤੀ ਸੀ। ਪੁਲਿਸ ਵੱਲੋਂ ਕਾਬੂ ਕੀਤੇ ਗਏ ਗਏ ਲਸ਼ਕਰ ਦੇ ਇੰਨ੍ਹਾਂ ਦੋਵਾਂ ਅੱਤਵਾਦੀਆਂ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ ਸੀ। ਜਿਥੇ ਜੱਜ ਵੱਲੋਂ ਇੰਨ੍ਹਾਂ ਦੋਵਾਂ ਅੱਤਵਾਦੀਆਂ ਦਾ ਪੁਲਿਸ ਨੂੰ ਦਸ ਦਿਨਾਂ ਦਾ ਰਿਮਾਂਡ ਦਿੱਤਾ ਗਿਆ ਸੀ।