by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੱਤਵਾਦੀਆਂ ਨੇ ਇੱਕ ਵਾਰ ਫਿਰ ਜੰਮੂ-ਕਸ਼ਮੀਰ ਪੁਲਿਸ ਦੇ ਜਵਾਨ ਦੀ ਹੱਤਿਆ ਕਰ ਦਿੱਤੀ ਹੈ। ਇਸ ਵਾਰ ਅੱਤਵਾਦੀਆਂ ਨੇ ਪੁਲਵਾਮਾ 'ਚ ਘਰ 'ਚ ਦਾਖਲ ਹੋ ਕੇ ਇਕ ਸਬ-ਇੰਸਪੈਕਟਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।
ਦੱਸਿਆ ਜਾ ਰਿਹਾ ਹੈ ਕਿ ਸਬ-ਇੰਸਪੈਕਟਰ ਫਾਰੂਕ ਅਹਿਮਦ ਮੀਰ, ਜੋ ਆਪਣੇ ਘਰ 'ਚ ਸੌਂ ਰਿਹਾ ਸੀ, ਉਸ ਨੂੰ ਅੱਤਵਾਦੀਆਂ ਨੇ ਪਹਿਲਾਂ ਅਗਵਾ ਕੀਤਾ ਤੇ ਝੋਨੇ ਦੇ ਖੇਤਾਂ 'ਚ ਲਿਜਾ ਕੇ ਕਤਲ ਕਰ ਦਿੱਤਾ। ਇਸ ਕਤਲੇਆਮ 'ਚ ਦੋ ਤੋਂ ਤਿੰਨ ਅੱਤਵਾਦੀ ਸ਼ਾਮਲ ਦੱਸੇ ਜਾਂਦੇ ਹਨ।
ਸੰਬੂਰਾ ਦਾ ਰਹਿਣ ਵਾਲਾ ਮੀਰ ਆਈਆਰਪੀ ਦੀ 23ਵੀਂ ਬਟਾਲੀਅਨ ਵਿੱਚ ਤਾਇਨਾਤ ਸੀ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਫੈਲ ਗਈ ਹੈ। ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕਰ ਕੇ ਅੱਤਵਾਦੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।