by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਲਾਭਪਾਤਰੀਆਂ ਲਈ ਖੁਸ਼ਖਬਰੀ ਹੈ। ਕੇਂਦਰ ਸਰਕਾਰ ਨੇ ਇਸ ਸਕੀਮ ਤਹਿਤ 11ਵੀਂ ਕਿਸ਼ਤ ਜਾਰੀ ਕਰਨ ਲਈ ਸਾਰੀਆਂ ਜ਼ਰੂਰੀ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਅਜਿਹੇ 'ਚ 11 ਕਰੋੜ ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ 'ਚ ਦੋ ਹਜ਼ਾਰ ਰੁਪਏ ਆਉਣਗੇ। ਸਰਕਾਰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 11ਵੀਂ ਕਿਸ਼ਤ 31 ਮਈ ਤੱਕ ਜਾਰੀ ਕਰ ਸਕਦੀ ਹੈ।
ਜੇਕਰ ਤੁਸੀਂ ਵੀ ਚਾਹੁੰਦੇ ਹੋ ਕਿ ਸਰਕਾਰ ਵੱਲੋਂ ਦਿੱਤੀ ਗਈ 2000 ਰੁਪਏ ਦੀ ਕਿਸ਼ਤ 'ਚ ਦੇਰੀ ਨਾ ਹੋਵੇ, ਤਾਂ ਆਖਰੀ ਮਿਤੀ ਦਾ ਇੰਤਜ਼ਾਰ ਨਾ ਕਰੋ 'ਤੇ ਅੱਜ ਹੀ ਈ-ਕੇਵਾਈਸੀ ਪੂਰਾ ਕਰੋ।ਯੋਜਨਾ ਦਾ ਲਾਭ ਲੈਣ ਲਈ ਕਿਸਾਨਾਂ ਨੂੰ ਈ-ਕੇਵਾਈਸੀ ਕਰਨ ਦੀ ਜ਼ਰੂਰਤ ਹੈ, ਇਸ ਪ੍ਰਕਿਰਿਆ ਨੂੰ ਪੂਰਾ ਕਰਨ ਦੀ ਆਖਰੀ ਮਿਤੀ ਵੀ 31 ਮਈ ਤੱਕ ਵਧਾ ਦਿੱਤੀ ਗਈ ਹੈ।