by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਵੱਖ-ਵੱਖ ਕਾਲੋਨਾਈਜ਼ਰਾਂ ਨੇ ਪਿਛਲੀਆਂ ਸਰਕਾਰਾਂ ਦੀ ਮਿਲੀਭੁਗਤ ਨਾਲ ਗੈਰ-ਕਾਨੂੰਨੀ ਕਾਲੋਨੀਆਂ ਰੈਗੂਲਰ ਕਰਵਾਈਆਂ ਹਨ, ਅਜਿਹੀਆਂ ਸ਼ਿਕਾਇਤਾਂ ਪੰਜਾਬ ਸਰਕਾਰ ਨੂੰ ਮਿਲ ਰਹੀਆਂ ਹਨ। ਮੁਹਾਲੀ, ਲੁਧਿਆਣਾ, ਜਲੰਧਰ, ਅੰਮ੍ਰਿਤਸਰ ਤੇ ਪਟਿਆਲਾ ਅਜਿਹੇ ਜ਼ਿਲ੍ਹੇ ਹਨ ਜਿੱਥੇ ਗੈਰ ਕਾਨੂੰਨੀ ਕਾਲੋਨੀਆਂ ਲਗਾਤਾਰ ਬਣਾਈਆਂ ਜਾ ਰਹੀਆਂ ਹਨ, ਕਿਉਂਕਿ ਇਨ੍ਹਾਂ ਜ਼ਿਲ੍ਹਿਆਂ ਵਿੱਚ ਸਨਅਤੀ ਖੇਤਰ ਵਿਕਸਿਤ ਹਨ। ਅਜਿਹੇ 70 ਕਾਲੋਨਾਈਜ਼ਰਾਂ ਨੂੰ ਨੋਟਿਸ ਭੇਜੇ ਗਏ ਹਨ। ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਚੰਡੀਗੜ੍ਹ ਦੇ ਆਸੇ ਪਾਸੇ ਦੇ ਸੌ ਤੋਂ ਵੱਧ ਪਿੰਡਾਂ ਦੀ ਸ਼ਾਮਲਾਟ ਜ਼ਮੀਨਾਂ ਉਤੇ ਹੋਏ ਕਬਜ਼ੇ ਦੇ ਸਬੰਧ ਵਿਚ ਵੱਡਾ ਫ਼ੈਸਲਾ ਲੈ ਸਕਦੇ ਹਨ।